ਨਸ਼ੀਲੀਆਂ ਗੋਲੀਆਂ ਸਣੇ ਕਾਬੂ

06/25/2017 12:37:18 AM

ਨਿਹਾਲ ਸਿੰਘ ਵਾਲਾ/ਬਿਲਾਸਪੁਰ,   (ਬਾਵਾ, ਜਗਸੀਰ)- ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਨੇ ਇਕ ਵਿਅਕਤੀ ਨੂੰ 300 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ। ਪੁਲਸ ਸੂਤਰਾਂ ਅਨੁਸਾਰ ਸਬ-ਇੰਸਪੈਕਟਰ ਬਲਰਾਜ ਮੋਹਨ ਦੀ ਅਗਵਾਈ 'ਚ ਪੁਲਸ ਪਾਰਟੀ ਨੇ ਮੱਧੇਕੇ ਰੋਡ 'ਤੇ ਗਸ਼ਤ ਦੌਰਾਨ ਇਕ ਵਿਅਕਤੀ ਦੀ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਉਕਤ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ, ਜਿਸ ਦੀ ਪਛਾਣ ਨੀਟਾ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਨਿਹਾਲ ਸਿੰਘ ਵਾਲਾ ਵਜੋਂ ਹੋਈ। ਉਕਤ ਵਿਅਕਤੀ ਖਿਲਾਫ਼ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।


Related News