ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

08/15/2017 6:47:45 AM

ਤਰਨਤਾਰਨ, ਸੁਰਸਿੰਘ,   (ਰਾਜੂ, ਗੁਰਪ੍ਰੀਤ ਢਿੱਲੋਂ)-  ਪੁਲਸ ਚੌਕੀ ਸੁਰਸਿੰਘ ਵੱਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਏ. ਐੱਸ. ਆਈ. ਪਰਮਜੀਤ ਸਿੰਘ ਤੇ ਚੌਕੀ ਇੰਚਾਰਜ ਸੁਰਸਿੰਘ ਪੁਲਸ ਪਾਰਟੀ ਸਮੇਤ ਪੁਲ ਡਰੇਨ ਬਲੇਰ 'ਤੇ ਜਾ ਰਹੇ ਸਨ ਤਾਂ ਸਾਹਮਣੇ ਤੋਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਬੈਠ ਗਿਆ। 
 ਪੁਲਸ ਪਾਰਟੀ ਵੱਲੋਂ ਸ਼ੱਕ ਪੈਣ 'ਤੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਜੇਬ ਵਿਚੋਂ 520 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਸ ਦੀ ਪਛਾਣ ਭਗਵਾਨ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਬਲੇਰ ਵਜੋਂ ਹੋਈ। ਇਸ 'ਤੇ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਮੁਨਸ਼ੀ ਸਰਬਜੀਤ ਸਿੰਘ, ਅਮਰੀਕ ਸਿੰਘ ਹੌਲਦਾਰ, ਦਲਵਿੰਦਰ ਸਿੰਘ, ਬਚਿੱਤਰ ਸਿੰਘ, ਜਸਬੀਰ ਸਿੰਘ ਆਦਿ ਹਾਜ਼ਰ ਸਨ।


Related News