ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

10/18/2017 6:03:15 AM

ਟਾਂਡਾ ਉੜਮੁੜ, (ਕੁਲਦੀਸ਼, ਮੋਮੀ)- ਥਾਣਾ ਮੁਖੀ ਟਾਂਡਾ ਐੱਸ. ਪੀ. ਸਿੰਘ ਦੀ ਦੇਖ-ਰੇਖ ਹੇਠ ਏ. ਐੱਸ. ਆਈ. ਬਲਵਿੰਦਰ ਸਿੰਘ ਤੇ ਪੁਲਸ ਪਾਰਟੀ ਨੇ ਸਿਵਲ ਹਸਪਤਾਲ ਚੌਕ ਨੇੜਿਓਂ ਇਕ ਵਿਅਕਤੀ ਨੂੰ 25 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਜਤਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਨਿਊ ਕੁੰਦਨਪੁਰੀ ਵਜੋਂ ਹੋਈ। ਟਾਂਡਾ ਪੁਲਸ ਨੇ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News