ਲਾਹਣ ਸਣੇ ਕਾਬੂ

12/12/2017 5:57:42 AM

ਕੋਟਕਪੂਰਾ, (ਨਰਿੰਦਰ/ ਭਾਵਿਤ)- ਜ਼ਿਲਾ ਪੁਲਸ ਮੁਖੀ ਡਾ. ਨਾਨਕ ਸਿੰਘ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਸਮੱਗਲਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਪੁਲਸ ਨੇ ਲਾਹਣ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ। 
ਜਾਣਕਾਰੀ ਅਨੁਸਾਰ ਪੁਲਸ ਪਾਰਟੀ ਨੂੰ ਗਸ਼ਤ ਦੌਰਾਨ ਮਚਾਕੀ ਮੱਲ ਸਿੰਘ ਤੋਂ ਰੱਤੀਰੋੜੀ ਵਾਲੇ ਰਸਤੇ 'ਤੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਸੀ ਕਿ ਲਖਵਿੰਦਰ ਸਿੰਘ ਵਾਸੀ ਪਿੰਡ ਕੰਮੇਆਣਾ ਆਪਣੇ ਘਰ 'ਚ ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦਾ ਧੰਦਾ ਕਰਦਾ ਹੈ, ਜੇਕਰ ਹੁਣੇ ਛਾਪਾਮਾਰੀ ਕੀਤੀ ਜਾਵੇ ਤਾਂ ਉਸ ਕੋਲੋਂ ਭਾਰੀ ਮਾਤਰਾ 'ਚ ਲਾਹਣ ਜਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਜਾ ਸਕਦੀ ਹੈ, ਜਿਸ 'ਤੇ ਪੁਲਸ ਪਾਰਟੀ ਨੇ ਦੱਸੀ ਗਈ ਜਗ੍ਹਾ 'ਤੇ ਛਾਪਾਮਾਰੀ ਕੀਤੀ ਅਤੇ ਉੱਥੋਂ ਸਮੱਗਲਰ ਨੂੰ ਕਾਬੂ ਕਰ ਕੇ ਉਸ ਕੋਲੋਂ 65 ਕਿਲੋ ਲਾਹਣ ਬਰਾਮਦ ਕੀਤੀ ਹੈ। ਉਕਤ ਵਿਅਕਤੀ ਖਿਲਾਫ ਸਦਰ ਥਾਣੇ ਵਿਖੇ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। 


Related News