ਨਸ਼ੀਲੇ ਪਦਾਰਥਾਂ ਸਣੇ ਕਾਬੂ

12/10/2017 6:28:56 AM

ਕਪੂਰਥਲਾ, (ਭੂਸ਼ਣ)- ਥਾਣਾ ਫੱਤੂਢੀਂਗਾ ਦੀ ਪੁਲਸ ਨੇ ਨਸ਼ੀਲੇ ਪਦਾਰਥਾਂ ਸਮੇਤ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਉਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਥਾਣਾ ਫੱਤੂਢੀਂਗਾ ਦੇ ਐੱਸ. ਐੱਚ. ਓ. ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਨੇ ਪੁਲਸ ਟੀਮ ਦੇ ਨਾਲ ਪਿੰਡ ਉੱਚਾ ਦੇ ਨਜ਼ਦੀਕ ਨਾਕਾਬੰਦੀ ਕੀਤੀ ਹੋਈ। ਜਦੋਂ ਇਕ ਸ਼ੱਕੀ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਪਿੱਛਾ ਕਰਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਉਸ ਕੋਲੋਂ 260 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣਾ ਨਾਂ ਸੋਨੂ ਪੁੱਤਰ ਪਰਮਜੀਤ ਵਾਸੀ ਮੁਹੱਲਾ ਕਾਇਮਪੁਰਾ ਦੱਸਿਆ। ਮੁਲਜ਼ਮ ਨੂੰ ਅਦਾਲਤ ਨੇ 2 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ।  


Related News