ਪਿਸਤੌਲ ਅਤੇ ਕਾਰਤੂਸ ਸਣੇ 2 ਕਾਬੂ

06/26/2017 12:39:59 AM

ਬਰਨਾਲਾ,   (ਵਿਵੇਕ ਸਿੰਧਵਾਨੀ, ਰਵੀ)-  ਪੁਲਸ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ ਇਕ ਨਾਜਾਇਜ਼ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਸਦਰ ਦੇ ਇੰਚਾਰਜ ਗੌਰਵਵੰਸ਼ ਸਿੰਘ ਨੇ ਦੱਸਿਆ ਕਿ 14 ਜੂਨ ਨੂੰ ਨੇੜਲੇ ਪਿੰਡ ਭੱਦਲਵੱਢ ਦੇ ਲਖਵੀਰ ਸਿੰਘ 'ਤੇ ਅਣਪਛਾਤੇ ਵਿਅਕਤੀਆਂ ਨੇ ਫਾਇਰਿੰਗ ਕੀਤੀ ਸੀ, ਇਸ ਸਬੰਧੀ ਪੁਲਸ ਨੇ ਕੇਸ ਦਰਜ ਕੀਤਾ ਸੀ। ਅੱਜ 2 ਵਿਅਕਤੀਆਂ ਸੁਖਪਾਲ ਸਿੰਘ ਪੁੱਤਰ ਸੁਖਵਿੰਦਰ ਸਿੰਘ ਅਤੇ ਪੁਨੀਤ ਕੁਮਾਰ ਪੁੱਤਰ ਲਛਮਣ ਦਾਸ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ 1 ਨਾਜਾਇਜ਼ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤਾ  ਗਿਆ। 


Related News