ਅਧੂਰੇ ਕਾਗਜ਼ਾਤ ਵਾਲਿਆਂ ਦੇ ਕੱਟੇ ਚਲਾਨ

12/13/2017 7:58:55 AM

ਤਰਨਤਾਰਨ,   (ਵਾਲੀਆ)-  ਐੱਸ. ਐੱਸ. ਪੀ. ਦਰਸ਼ਨ ਸਿੰਘ ਮਾਨ ਅਤੇ ਡੀ. ਐੱਸ. ਪੀ. ਟ੍ਰੈਫਿਕ ਅਸ਼ਵਨੀ ਕੁਮਾਰ ਅੱਤਰੀ ਦੀਆਂ ਹਦਾਇਤਾਂ 'ਤੇ ਸ਼ਹਿਰ 'ਚ ਵੱਧ ਰਹੀ ਟ੍ਰੈਫਿਕ ਸਮੱਸਿਆ ਨੂੰ ਕੰਟਰੋਲ ਕਰਨ ਲਈ ਟ੍ਰੈਫਿਕ ਇੰਚਾਰਜ ਕਿਰਪਾਲ ਸਿੰਘ ਵੱਲੋਂ ਸ਼ਹਿਰ ਦੇ ਵੱਖ-ਵੱਖ ਚੌਕਾਂ 'ਚ ਟ੍ਰੈਫਿਕ ਕਰਮਚਾਰੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ, ਜਿਸ ਤਹਿਤ ਏ. ਐੱਸ. ਆਈ. ਸਤਨਾਮ ਸਿੰਘ ਨੂੰ ਚੌਕ ਚਾਰ ਖੰਭਾ, ਏ. ਐੱਸ. ਆਈ. ਵਿਨੋਦ ਕੁਮਾਰ ਨੂੰ ਚੌਕ ਤਹਿਸੀਲ ਵਿਖੇ ਸਮੇਤ ਕੁਲਦੀਪ ਸਿੰਘ, ਸੁਰਜੀਤ ਸਿੰਘ, ਮਲਕੀਅਤ ਸਾਰੇ ਐੱਚ. ਸੀ. ਵੱਲੋਂ ਨਾਕਾ ਲਾ ਕੇ ਵੱਖ-ਵੱਖ ਵ੍ਹੀਕਲਾਂ ਦੇ ਕਾਗਜ਼ਾਤ ਚੈੱਕ ਕੀਤੇ ਗਏ, ਜਿਨ੍ਹਾਂ ਦੇ ਕਾਗਜ਼ਾਤ ਅਧੂਰੇ ਪਾਏ ਗਏ ਉਨ੍ਹਾਂ ਦੇ ਚਲਾਨ ਕੱਟੇ ਗਏ। 
ਟ੍ਰੈਫਿਕ ਅਧਿਕਾਰੀਆਂ ਵੱਲੋਂ ਸਮੂਹ ਵ੍ਹੀਕਲ ਚਾਲਕਾਂ ਨੂੰ ਕਿਹਾ ਗਿਆ ਕਿ ਉਹ ਆਪੋ-ਆਪਣੇ ਵ੍ਹੀਕਲਾਂ ਦੇ ਕਾਗਜ਼ਾਤ ਮੁਕੰਮਲ ਕਰ ਕੇ ਰੱਖਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਮੋਟਰਸਾਈਕਲ 'ਤੇ ਪਟਾਕੇ ਮਾਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।


Related News