ਡੀ. ਸੀ. ਦਫਤਰ ਕਰਮਚਾਰੀਆਂ ਦੀ ਚਿਤਾਵਨੀ ਰੈਲੀ ਦੂਜੇ ਦਿਨ ਵੀ ਜਾਰੀ

01/17/2018 5:54:30 AM

ਕਪੂਰਥਲਾ, (ਗੁਰਵਿੰਦਰ ਕੌਰ)- ਦਿ ਪੰਜਾਬ ਰਾਜ ਜ਼ਿਲਾ ਡੀ. ਸੀ. ਦਫਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਜ਼ਿਲਾ ਯੂਨਿਟ ਕਪੂਰਥਲਾ ਵੱਲੋਂ ਪ੍ਰਧਾਨ ਨਰਿੰਦਰ ਸਿੰਘ ਚੀਮਾ ਦੀ ਅਗਵਾਈ ਹੇਠ ਅੱਜ ਦੂਸਰੇ ਦਿਨ ਵੀ ਵਾਧੂ ਸੀਟਾਂ ਦਾ ਕੰਮ ਛੱਡ ਕੇ ਡੀ. ਸੀ. ਦਫਤਰ ਦੇ ਬਾਹਰ ਚਿਤਾਵਨੀ ਰੈਲੀ ਕੱਢੀ ਗਈ ਤੇ ਆਪਣੀਆਂ ਮੰਗਾਂ ਸਬੰਧੀ ਨਾਅਰੇਬਾਜ਼ੀ ਕੀਤੀ ਗਈ। 
ਸੰਬੋਧਨ ਕਰਦਿਆਂ ਜ਼ਿਲਾ ਪ੍ਰਧਾਨ ਨਰਿੰਦਰ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਵੱਲੋਂ ਡੀ. ਸੀ. ਦਫਤਰ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਨ 'ਚ ਲਾਰੇ ਦੀ ਨੀਤੀ ਅਪਣਾਈ ਜਾ ਰਹੀ ਹੈ, ਜਿਸ ਕਾਰਨ ਸਮੂਹ ਕਰਮਚਾਰੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਮੰਨੀਆਂ ਮੰਗਾਂ ਜਲਦ ਲਾਗੂ ਕੀਤੀਆਂ ਜਾਣ, ਜੇਕਰ ਫਿਰ ਵੀ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲਾਗੂ ਨਾ ਕੀਤਾ ਗਿਆ ਤਾਂ ਦੂਸਰੇ ਗੇੜ 'ਚ 22 ਤੇ 23 ਜਨਵਰੀ ਨੂੰ ਮੁਕੰਮਲ ਕਲਮ ਛੋੜ ਹੜਤਾਲ ਕੀਤੀ ਜਾਵੇਗੀ ਤੇ ਸੰਘਰਸ਼ ਦਾ ਵੀ ਐਲਾਨ ਕੀਤਾ ਜਾਵੇਗਾ। 
ਉਨ੍ਹਾਂ ਕਿਹਾ ਕਿ ਇਸ ਕਾਰਨ ਆਮ ਲੋਕਾਂ ਨੂੰ ਆਉਣ ਵਾਲੀ ਪ੍ਰੇਸ਼ਾਨੀ ਲਈ ਸਿਰਫ ਸਰਕਾਰ ਹੀ ਜ਼ਿੰਮੇਵਾਰ ਹੋਵੇਗੀ। ਇਸ ਸਮੇਂ ਪੀ. ਐੱਸ. ਐੱਮ. ਯੂ. ਦੇ ਜ਼ਿਲਾ ਪ੍ਰਧਾਨ ਸਤਬੀਰ ਸਿੰਘ ਚੰਦੀ ਤੇ ਜ਼ਿਲਾ ਜਨਰਲ ਸਕੱਤਰ ਰਜਵਾਨ ਖਾਨ ਆਦਿ ਨੇ ਸੰਬੋਧਨ ਕੀਤਾ। ਇਸ ਮੌਕੇ ਮੋਹਿਤ ਰਾਜਪੂਤ, ਅਵਿਨਾਸ਼ ਰਾਣੀ, ਰਣਜੀਤ ਕੌਰ, ਸਰਿਤਾ ਬਹਿਲ, ਸੁਰਜੀਤ ਕੌਰ, ਵਨੀਤ ਓਬਰਾਏ, ਨਰਿੰਦਰ ਭੱਲਾ, ਅਮਿਤਾ, ਦਲਜੀਤ ਕੌਰ, ਨਿਸ਼ਾ ਤਲਵਾੜ, ਨਿਸ਼ਾ ਸਹਿਗਲ, ਤ੍ਰਿਪਤਾ ਦੇਵੀ, ਸ਼ਵੇਤਾ ਭਗਤ, ਦਵਿੰਦਰਪਾਲ, ਨੀਲਮ ਕੁਮਾਰ, ਮਨਮੋਹਨ ਸ਼ਰਮਾ, ਬਲਵੰਤ ਸਿੰਘ, ਰਘੂ ਕੁਮਾਰ, ਰਾਜੇਸ਼ ਕੁਮਾਰ ਤੇ ਜ਼ਿਲਾ ਕਪੂਰਥਲਾ ਦੇ ਸਾਰੇ ਐੱਸ. ਡੀ. ਐੱਮਜ਼ ਦਫਤਰ, ਤਹਿਸੀਲਾਂ, ਸਬ-ਤਹਿਸੀਲਾਂ ਆਦਿ ਦਫਤਰਾਂ ਦੇ ਸਮੂਹ ਕਰਮਚਾਰੀ ਹਾਜ਼ਰ ਸਨ। 


Related News