ਨਾਭਾ ਸ਼ਹਿਰ ਨੇੜੇ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

08/17/2017 11:54:29 AM

ਨਾਭਾ : ਰਿਆਸਤੀ ਸ਼ਹਿਰ ਨਾਭਾ ਦੇ ਪਾਊਸ ਇਲਾਕੇ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਦੇ ਕੋਲ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਸ਼ਹਿਰ ਵਿਚ ਸਨਸਨੀ ਫੈਲ ਗਈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਸ਼ਨਾਖਤ ਨਹੀ ਹੋ ਸਕੀ ਅਤੇ ਮ੍ਰਿਤਕ ਦੇ ਸਿਰ 'ਤੇ ਖੂਨ ਨਿਕਲ ਰਿਹਾ ਸੀ। ਮੌਕੇ 'ਤੇ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸ਼ਨਾਖਤ ਦੇ ਲਈ ਮੋਰਚਰੀ ਵਿਚ ਰਖਵਾ ਦਿੱਤਾ ਹੈ। ਸਹਿਰ ਵਾਸੀਆਂ ਦਾ ਕਹਿਣਾ ਹੈ ਕਿ ਇਹ ਘਟਨਾ ਕਿਵੇਂ ਘਟੀ ,ਇਹ ਬਹੁਤ ਹੀ ਅਚੰਭੇ ਵਾਲੀ ਗੱਲ ਹੈ ਅਤੇ ਇਸ ਮ੍ਰਿਤਕ ਵਿਅਕਤੀ ਦੇ ਸਿਰ 'ਤੇ ਸੱਟ ਵੀ ਲੱਗੀ ਹੋਈ ਹੈ। 


Related News