ਸ਼ੱਕੀ ਹਾਲਤ ''ਚ ਵਿਅਕਤੀ ਦੀ ਮੌਤ

11/19/2017 4:05:30 AM

ਰਾਜਪੁਰਾ(ਹਰਵਿੰਦਰ)-ਸ਼ੰਭੂ ਬੈਰੀਅਰ 'ਤੇ ਬੀਤੇ ਦਿਨੀਂ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹਾਲਤ 'ਚ ਮਿਲਿਆ, ਜਿਸ ਨੂੰ ਹਾਈਵੇ ਐਂਬੂਲੈਂਸ ਦੇ ਡਰਾਈਵਰ ਨੇ ਚੁੱਕ ਕੇ ਅੰਬਾਲਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ, ਜਿਥੇ ਉਸ ਦੀ ਮੌਤ ਹੋ ਗਈ। ਥਾਣਾ ਸ਼ੰਭੂ ਦੇ ਇੰਚਾਰਜ ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਨੂੰ ਅੰਬਾਲਾ ਦੇ ਸਿਵਲ ਹਸਪਤਾਲ ਤੋਂ ਸੂਚਨਾ ਮਿਲੀ ਕਿ ਇਕ ਨੌਜਵਾਨ ਜਿਸ ਦਾ ਨਾਂ ਅਤੁਲ ਪੁੱਤਰ ਰਾਮ ਕੁਮਾਰ (30) ਵਾਸੀ ਬੰਡੋਲੀ ਯੂ. ਪੀ. ਦੀ ਮੌਤ ਹੋ ਗਈ ਹੈ। ਪੁਲਸ ਨੇ ਮੌਕੇ 'ਤੇ ਜਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 


Related News