ਰੇਲ ਗੱਡੀ ਦੀ ਫੇਟ ਵੱਜਣ ਨਾਲ ਵਿਅਕਤੀ ਦੀ ਮੌਤ

10/19/2017 12:38:28 AM

ਬਟਾਲਾ,   (ਬੇਰੀ, ਸੈਂਡੀ, ਸਾਹਿਲ)-  ਅੱਜ ਦਿੱਲੀ ਤੋਂ ਪਠਾਨਕੋਟ ਜਾ ਰਹੀ ਦਿੱਲੀ ਐਕਸਪ੍ਰੈੱਸ ਰੇਲ ਗੱਡੀ ਦੀ ਫੇਟ ਵੱਜਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲ ਗੱਡੀ ਦੇ ਗਾਰਡ ਰਵੀ ਕੁਮਾਰ ਨੇ ਦੱਸਿਆ ਕਿ ਉਹ ਦਿੱਲੀ ਐਕਸਪ੍ਰੈੱਸ ਰੇਲ ਗੱਡੀ ਨੂੰ ਬਟਾਲਾ ਤੋਂ ਪਠਾਨਕੋਟ ਲੈ ਕੇ ਜਾ ਰਹੇ ਸੀ ਅਤੇ ਜਦੋਂ ਬਟਾਲਾ ਦੇ ਮੁਰਗੀ ਮੁਹੱਲਾ ਨੇੜੇ ਪਹੁੰਚੇ ਤਾਂ ਅਚਾਨਕ ਇਕ ਮਜ਼ਦੂਰ ਨੂੰ ਰੇਲਵੇ ਲਾਈਨ ਪਾਰ ਕਰਦਿਆਂ ਗੱਡੀ ਦੀ ਫੇਟ ਵੱਜ ਗਈ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਰੇਲਵੇ ਚੌਕੀ ਇੰਚਾਰਜ ਬਟਾਲਾ ਏ. ਐੱਸ. ਆਈ ਪ੍ਰਮੋਦ ਕੁਮਾਰ ਨੇ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਜ਼ਖਮੀ ਨੂੰ ਸਿਵਲ ਹਸਪਤਾਲ ਇਲਾਜ ਲਈ ਦਾਖਲ ਕਰਵਾਇਆ ਅਤੇ ਉਥੋਂ ਡਾਕਟਰਾਂ ਨੇ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਅਤੇ ਰਸਤੇ 'ਚ ਲੈ ਜਾਂਦੇ ਸਮੇਂ ਉਸਦੀ ਮੌਤ ਹੋ ਗਈ। ਖਬਰ ਲਿਖੇ ਜਾਣ ਤੱਕ ਉਕਤ ਜ਼ਖਮੀ ਦੀ ਪਛਾਣ ਨਹੀਂ ਹੋ ਸਕੀ। 


Related News