ਸਰੋਵਰ ''ਚ ਡੁੱਬਣ ਨਾਲ ਨੌਜਵਾਨ ਦੀ ਮੌਤ

Friday, April 21, 2017 4:50 PM
ਸਰੋਵਰ ''ਚ ਡੁੱਬਣ ਨਾਲ ਨੌਜਵਾਨ ਦੀ ਮੌਤ

ਤਰਨਤਾਰਨ, (ਜੁਗਿੰਦਰ ਸਿੱਧੂ) — ਤਰਨਤਾਰਨ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕਰਨ ਲਈ ਪੁੱਜੇ ਸ਼ਰਧਾਲੂ ਦੀ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ''ਚ ਇਸ਼ਨਾਨ ਕਰਨ ਸਮੇਂ ਅਚਾਨਕ ਡੁੱਬ ਜਾਣ ਕਾਰਨ ਉਸ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇਕੱਤਰ ਸੰਗਤਾਂ ਨੇ ਮ੍ਰਿਤਕ ਦੀ ਲਾਸ਼ ਨੂੰ ਸਰੋਵਰ ਵਿਚੋਂ ਬਾਹਰ ਕੱਢਿਆ। ਮ੍ਰਿਤਕ ਦੇ ਕੱਪੜਿਆਂ ''ਚੋਂ ਮਿਲੀ ਛੋਟੀ ਡਾਇਰੀ ''ਤੇ ਲਿਖੇ ਫੋਨ ਨੰਬਰ ''ਤੇ ਫੋਨ ਕਰ ਕੇ ਉਸ ਦੇ ਪਰਿਵਾਰ ਨੂੰ ਸੂਚਿਤ ਕੀਤਾ ਗਿਆ ਤਾਂ ਮ੍ਰਿਤਕ ਦੇ ਪਰਿਵਾਰ ਨੇ ਆ ਕੇ ਉਸ ਦੀ ਸ਼ਨਾਖਤ ਕੀਤੀ। ਮ੍ਰਿਤਕ ਵਿਅਕਤੀ ਦਾ ਨਾਂ ਮਨਜੀਤ ਸਿੰਘ ਉਰਫ ਸ਼ੇਰਾ (24) ਪੁੱਤਰ ਰਛਪਾਲ ਸਿੰਘ ਕੌਮ ਜੱਟ ਨਿਵਾਸੀ ਪਿੰਡ ਸ਼ਿਗਾਰਪੁਰ ਦੱਸਿਆ ਗਿਆ। ਪੁਲਸ ਨੂੰ ਸੂਚਨਾ ਮਿਲਦੇ ਹੀ ਪੁਲਸ ਟੀਮ ਨੇ ਪੁੱਜ ਕੇ 174 ਦੀ ਕਾਰਵਾਈ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।ਪੰਜਾਬੀ ਮੇਟਰੀਮੋਨੀ ਤੋਂ ਸਹੀ ਰਿਸ਼ਤਾ ਦੀ ਚੇਣ ਕਰੋ - ਮੁਫ਼ਤ ਰਜਿਸਟਰ ਕਰੋ!