ਸੜਕ ਹਾਦਸੇ ''ਚ ਮੋਟਰਸਾਈਕਲ ਸਵਾਰ ਦੀ ਮੌਤ

08/17/2017 12:53:38 AM

ਰੂਪਨਗਰ, (ਵਿਜੇ)- ਆਈ. ਆਈ. ਟੀ. ਪੁਲ ਦੇ ਨੇੜੇ ਨਵੇਂ ਬਾਈਪਾਸ ਮਾਰਗ ਰੂਪਨਗਰ 'ਤੇ ਸਵੇਰੇ 7 ਵਜੇ ਮੋਟਰਸਾਈਕਲ ਤੇ ਕਾਰ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਮੈਕਸ ਇੰਡੀਆ 'ਚ ਨੌਕਰੀ ਕਰਦੇ ਸੰਦੀਪ ਉਰਫ ਬਿੱਲਾ (42) ਪੁੱਤਰ ਤਰਲੋਚਨ ਸਿੰਘ ਨਿਵਾਸੀ ਬੜੀ ਹਵੇਲੀ ਮੋਟਰਸਾਈਕਲ 'ਤੇ ਜਾ ਰਿਹਾ ਸੀ ਕਿ ਉਸ ਨੂੰ ਪਠਾਨਕੋਟ ਵੱਲੋਂ ਜਾ ਰਹੀ ਕਾਰ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ। ਮੋਟਰਸਾਈਕਲ ਸਵਾਰ ਸੰਦੀਪ ਗੰਭੀਰ ਜ਼ਖਮੀ ਹੋ ਗਿਆ ਤੇ ਉਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਉਸ ਨੂੰ ਪੀ.ਜੀ.ਆਈ. ਰੈਫਰ ਕਰ ਦਿੱਤਾ ਪਰ ਰਸਤੇ 'ਚ ਹੀ ਉਸ ਨੇ ਦਮ ਤੋੜ ਦਿੱਤਾ। ਏ.ਐੱਸ.ਆਈ. ਰਾਜਵੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਕਾਰ ਚਾਲਕ ਜੈਪਾਲ ਪੁੱਤਰ ਸਾਧੂ ਰਾਮ ਨਿਵਾਸੀ ਪੰਚਕੂਲਾ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News