ਰੱਖਿਆ ਮੰਤਰੀ ਕੈਨੇਡਾ ਦਾ ਕੈਪਟਨ ਅਮਰਿੰਦਰ ਸਿੰਘ ਨੇ ਬਾਈਕਾਟ ਕਰ ਕੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਨਜ਼ਰ-ਅੰਦਾਜ਼ ਨਹੀਂ ਹੋਣ ਦਿੱਤਾ : ਪਲਵਿੰਦਰ ਅਠਵਾਲ

Friday, April 21, 2017 4:17 PM
ਰੱਖਿਆ ਮੰਤਰੀ ਕੈਨੇਡਾ ਦਾ ਕੈਪਟਨ ਅਮਰਿੰਦਰ ਸਿੰਘ ਨੇ ਬਾਈਕਾਟ ਕਰ ਕੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਨਜ਼ਰ-ਅੰਦਾਜ਼ ਨਹੀਂ ਹੋਣ ਦਿੱਤਾ : ਪਲਵਿੰਦਰ ਅਠਵਾਲ

ਬਟਾਲਾ, (ਗੋਰਾਇਆ) - ਮੁੱਖ ਮੰਤਰੀ ਵੱਲੋਂ ਸਭ ਤੋਂ ਭਰੋਸੇਮੰਦ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੂੰ ਪੰਜਾਬ ਦੇ ਮਸਲਿਆਂ ਸੰਬੰਧੀ ਰਣਨੀਤੀ ਬਣਾ ਕੇ ਉਸ ਦੇ ਨਿਪਟਾਰੇ ਲਈ ਯੋਗ ਅਗਵਾਈ ਸਮੇਤ ਪੰਜਾਬ ਦੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ, ਛੋਟੇ ਗਰੀਬ ਤਬਕੇ ਦੇ ਲੋਕਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ, ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ, ਪੰਜਾਬ ਨੂੰ ਛੇਤੀ ਨਸ਼ਾ ਮੁਕਤ ਕਰਨ ਅਤੇ ਰਾਜ ਅੰਦਰੋਂ ਮਾਫੀਆ ਗਿਰੋਹ ਦੀ ਸਮਾਪਤੀ ਕਰ ਕੇ ਨਵੇਂ ਮਾਈਨਿੰਗ ਐਕਟ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਅਤੇ ਐਕਸਾਈਜ਼ ਐਕਟ ਤਹਿਤ ਨਵਾਂ ਕਾਨੂੰਨ ਲਿਆ ਕੇ ਜੋ ਕਾਰਜ ਆਰੰਭੇ ਗਏ ਹਨ, ਉਹ ਸ਼ਲਾਘਾਯੋਗ ਹਨ ਅਤੇ ਇਸ ਨਾਲ ਪੰਜਾਬ ਆਰਥਿਕ ਵਿਕਾਸ ਦੀਆਂ ਬੁਲੰਦੀਆਂ ਨੂੰ ਛੂਹੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਜ਼ਦੀਕੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਸ. ਪਲਵਿੰਦਰ ਸਿੰਘ ਅਠਵਾਲ ਨੇ ''ਜਗ ਬਾਣੀ'' ਨਾਲ ਗੱਲਬਾਤ ਕਰਦਿਆਂ ਕੀਤਾ। ਮੁੱਖ ਮੰਤਰੀ ਹਮੇਸ਼ਾ ਨਿਡਰ ਹੋ ਕੇ ਸਿਆਸਤ ਕਰਨ ਲਈ ਜਾਣੇ ਜਾਂਦੇ ਹਨ ਅਤੇ ਜਿਸ ਦਿਨ ਤੋਂ ਉਨ੍ਹਾਂ ਨੇ ਸੱਤਾ ਸੰਭਾਲੀ ਹੈ, ਉਸ ਦਿਨ ਤੋਂ ਹੀ ਉਨ੍ਹਾਂ ਨੇ ਲਾਲ ਬੱਤੀ ਵੀ. ਆਈ. ਪੀ. ਕਲਚਰ ਨੂੰ ਖਤਮ ਕਰ ਦਿੱਤਾ ਸੀ, ਉਸ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਕੇਂਦਰ ਦੇ ਮੰਤਰੀਆਂ ਵੱਲੋਂ ਵੀ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਗੁੰਡਾਗਰਦੀ, ਮਾਫੀਆ ਰਾਜ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਪੁਲਸ ਨੂੰ ਦਖਲ ਅੰਦਾਜ਼ੀ ਤੋਂ ਰਹਿਤ ਕਰ ਕੇ ਗਲਤ ਅਨਸਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ, ਉਹ ਵੀ ਇਸ ਸਰਕਾਰ ਦਾ ਵਧੀਆ ਕਦਮ ਹੈ।ਪੰਜਾਬੀ ਮੇਟਰੀਮੋਨੀ ਤੋਂ ਸਹੀ ਰਿਸ਼ਤਾ ਦੀ ਚੇਣ ਕਰੋ - ਮੁਫ਼ਤ ਰਜਿਸਟਰ ਕਰੋ!