ਫਿਰੋਜ਼ਪੁਰ ''ਚ ਡੇਂਗੂ ਦਾ ਕਹਿਰ ਜਾਰੀ ਹਸਪਤਾਲ ''ਚ 29 ਮਰੀਜ਼ ਦਾਖਲ, ਮਰੀਜ਼ਾਂ ਦੀ ਗਿਣਤੀ 200 ਨੇੜੇ ਪਹੁੰਚੀ

10/18/2017 1:24:54 AM

ਫਿਰੋਜ਼ਪੁਰ(ਕੁਮਾਰ)—ਫਿਰੋਜ਼ਪੁਰ ਸ਼ਹਿਰ ਛਾਉਣੀ ਵਿਚ ਆਏ ਦਿਨ ਡੇਂਗੂ ਦੀ ਕਰੋਪੀ ਵਧ ਰਹੀ ਹੈ ਅਤੇ ਮਰੀਜ਼ ਫਿਰੋਜ਼ਪੁਰ ਦੇ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਹਨ ਤੇ ਸਿਵਲ ਹਸਪਤਾਲ ਫਿਰੋਜ਼ਪੁਰ ਵਿਚ ਡੇਂਗੂ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ 29 ਤੱਕ ਪਹੁੰਚ ਗਈ ਹੈ। ਸਿਵਲ ਹਸਪਤਾਲ ਵਿਚ ਡਾ. ਗੁਰਮੇਜ ਗੁਰਾਇਆ ਤੇ ਉਨ੍ਹਾਂ ਦੀ ਟੀਮ ਦੇ ਡਾਕਟਰਾਂ ਵੱਲੋਂ ਡੇਂਗੂ ਤੋਂ ਪੀੜਤ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਡਾ. ਗੋਰਾਇਆ ਨੇ ਦੱਸਿਆ ਕਿ ਬਹੁਤ ਸਾਰੇ ਡੇਂਗੂ ਤੋਂ ਪੀੜਤ ਮਰੀਜ਼ ਠੀਕ ਹੋਣ 'ਤੇ ਛੁੱਟੀ ਦੇ ਕੇ ਘਰ ਭੇਜ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਵਿਚ ਡੇਂਗੂ ਦੇ ਟੈਸਟ ਬਿਲਕੁਲ ਫ੍ਰੀ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਜ਼ਿਲੇ ਵਿਚ ਸਰਕਾਰੀ ਤੌਰ 'ਤੇ ਡੇਂਗੂ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ 200 ਪਹੁੰਚ ਗਈ ਹੈ। ਦੱਸਿਆ ਜਾਂਦਾ ਹੈ ਕਿ ਸਿਵਲ ਹਸਪਤਾਲ ਫਿਰੋਜ਼ਪੁਰ ਵਿਚ ਇਨ੍ਹਾਂ ਦਿਨਾਂ ਵਿਚ ਜ਼ਿਆਦਾਤਰ ਆਉਣ ਵਾਲੇ ਮਰੀਜ਼ ਬੁਖਾਰ ਤੋਂ ਪੀੜਤ ਹਨ ਅਤੇ ਮਰੀਜ਼ਾਂ ਵਿਚ ਡੇਂਗੂ ਦੇ ਲੱਛਣ ਮਿਲਣ 'ਤੇ ਉਨ੍ਹਾਂ ਨੂੰ ਡਾ. ਗੁਰਮੇਜ ਗੁਰਾਇਆ ਜਾਂ ਐਮਰਜੈਂਸੀ ਵਿਚ ਤਾਇਨਾਤ ਡਾਕਟਰਾਂ ਵੱਲੋਂ ਦਾਖਲ ਕਰ ਲਿਆ ਜਾਂਦਾ ਹੈ ਅਤੇ ਬਾਕੀ ਮਰੀਜ਼ਾਂ ਨੂੰ ਦਵਾਈਆਂ ਲਿਖ ਕੇ ਵਾਪਸ ਭੇਜ ਦਿੱਤਾ ਜਾਂਦਾ ਹੈ। 


Related News