ਸਾਧਵੀ ਯੋਨ ਸ਼ੋਸ਼ਣ ਮਾਮਲਾ : ਕਾਨੂੰਨ ਹੱਥ ''ਚ ਨਾ ਲੈਣ ਲੋਕ : ਡੀ. ਜੀ. ਪੀ.

08/22/2017 8:02:06 PM

ਬਠਿੰਡਾ (ਅਮਿਤ ਸ਼ਰਮਾ) — ਸਾਧਵੀ ਯੋਨ ਸ਼ੋਸ਼ਣ ਮਾਮਲੇ 'ਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ 'ਤੇ 25 ਅਗਸਤ ਨੂੰ ਫੈਸਲਾ ਆਉਣ ਜਾ ਰਿਹਾ ਹੈ। ਜਿਸ ਦੇ ਮੱਦੇਨਜ਼ਰ ਪੰਜਾਬ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਪੰਜਾਬ ਦੇ ਡੀ. ਜੀ. ਪੀ. ਸੁਰੇਸ਼ ਅਰੋੜਾ ਵਲੋਂ ਬਠਿੰਡਾ 'ਚ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੁਰੱਖਿਆ ਪ੍ਰਬੰਧਾਂ ਸਬੰਧੀ ਚਰਚਾ ਕੀਤੀ ਗਈ। ਡੀ. ਜੀ. ਪੀ. ਨੇ ਆਮ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕ ਕਾਨੂੰਨ ਨੂੰ ਆਪਣੇ ਹੱਥ 'ਚ ਨਾ ਲੈਣ।
ਗੌਰਤਲਬ ਹੈ ਕਿ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ 25 ਅਗਸਤ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਜਿਸ ਦੇ ਚੱਲਦੇ ਦੋਵਾਂ ਸੂਬਿਆਂ ਪੰਜਾਬ ਅਤੇ ਹਰਿਆਣਾ ਵਲੋਂ ਪੁਲਸ ਨੂੰ ਸਖਤ ਹੁਕਮ ਜਾਰੀ ਕੀਤੇ ਗਏ ਹਨ।


Related News