ਕੋਟ ਸਦੀਕ ''ਚ ਕਬਾੜ ਦੇ ਗੋਦਾਮ ''ਚ ਲੱਗੀ ਭਿਆਨਕ ਅੱਗ (ਤਸਵੀਰਾਂ)

10/19/2017 11:27:34 AM

ਜਲੰਧਰ (ਸੋਨੂੰ) — ਹਾਈਕੋਰਟ ਨੇ ਦੀਵਾਲੀ ਦੇ ਦਿਨ ਸ਼ਾਮ 6.30 ਵਜੇ ਤੋਂ 9.30 ਤਕ ਪਟਾਕੇ ਚਲਾਉਣ ਦਾ ਸਮਾਂ ਤੈਅ ਕੀਤਾ ਹੈ। ਇਸ ਦੇ ਬਾਵਜੂਦ ਲੋਕਾਂ ਵਲੋਂ ਨਿਸ਼ਚਿਤ ਸਮੇਂ ਤੋਂ ਪਹਿਲਾਂ ਪਟਾਕੇ ਚਲਾਏ ਜਾ ਰਹੇ ਹਨ। ਪਟਾਕਿਆਂ ਕਾਰਨ ਜਲੰਧਰ ਦੇ ਪਿਡੰ ਕਾਲਾ ਸੰਘਿਆ ਰੋਡ 'ਤੇ ਸਥਿਤ ਕੋਟ ਸਦੀਕ ਦੇ ਕੋਲ ਇਕ ਕਬਾੜ ਦੇ ਗੋਦਾਮ 'ਚ ਅੱਗ ਲੱਗ ਗਈ, ਜਿਸ ਕਾਰਨ ਗੋਦਾਮ 'ਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।

PunjabKesari

ਗੋਦਾਮ 'ਚ ਲੱਗੀ ਅੱਗ ਦੇ ਚਲਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ 8 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਗਨੀਮਤ ਇਹ ਰਹੀ ਕਿ ਇਸ ਹਾਦਸੇ 'ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ।  


Related News