''ਆਪ'' ''ਚ ਆਇਆ ਜ਼ਬਰਦਸਤ ਭੂਚਾਲ, ਧਰਮਵੀਰ ਗਾਂਧੀ ਅਤੇ ਹਰਿੰਦਰ ਸਿੰਘ ਖਾਲਸਾ ''ਆਪ'' ''ਚੋਂ ਮੁਅੱਤਲ

08/29/2015 7:21:24 PM

ਜਲੰਧਰ : ਆਮ ਆਦਮੀ ਪਾਰਟੀ ਨੇ ਪਟਿਆਲਾ ਤੋਂ ਆਪਣੇ ਲੋਕ ਸਭਾ ਮੈਂਬਰ ਧਰਮਵੀਰ ਗਾਂਧੀ ਅਤੇ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਹਰਿੰਦਰ ਸਿੰਘ ਖਾਲਸਾ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਲੋਕ ਸਭਾ ਵਿਚ ਸਿਰਫ ਚਾਰ ਮੈਂਬਰ ਹਨ ਅਤੇ ਇਨ੍ਹਾਂ ਦੋ ਮੈਂਬਰਾਂ ਨੂੰ ਮੁਅੱਤਲ ਕੀਤੇ ਜਾਣ ਤੋਂ ਬਾਅਦ ਪਾਰਟੀ ਦੇ ਲੋਕ ਸਭਾ ਵਿਚ ਹੁਣ ਸਿਰਫ ਦੋ ਮੈਂਬਰ ਰਹਿ ਜਾਣਗੇ।
ਪਾਰਟੀ ਤੋਂ ਮੁਅੱਤਲ ਕੀਤੇ ਜਾਣ ਦਾ ਇਨ੍ਹਾਂ ਦੋਹਾਂ ਲੋਕ ਸਭਾ ਮੈਂਬਰਾਂ ਦੀ ਮੈਂਬਰਸ਼ਿਪ ''ਤੇ ਕੋਈ ਫਰਕ ਨਹੀਂ ਪਵੇਗਾ ਅਤੇ ਇਹ 2019 ਤੱਕ ਲੋਕ ਸਭਾ ਦੇ ਮੈਂਬਰ ਬਣੇ ਰਹਿਣਗੇ। ਇਨ੍ਹਾਂ ਦੋਹਾਂ ਸਾਂਸਦਾਂ ਨੇ ਸ਼ਨੀਵਾਰ ਨੂੰ ਬਾਬਾ ਬਕਾਲਾ ਵਿਖੇ ਪਾਰਟੀ ਤੋਂ ਵੱਖ ਹੋ ਕੇ ਸਟੇਜ ਲਾਈ ਸੀ।


'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।

Gurminder Singh

Content Editor

Related News