ਗੰਦਗੀ ਦੇ ਢੇਰ ਸਵੱਛ ਭਾਰਤ ਮੁਹਿੰਮ ''ਤੇ ਧੱਬਾ

08/15/2017 12:50:57 AM

ਸਾਦਿਕ, (ਦੀਪਕ)- ਇਕ ਪਾਸੇ ਤਾਂ ਮੋਦੀ ਵੱਲੋਂ ਸਵੱਛ ਭਾਰਤ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ 'ਤੇ ਹੁਣ ਤੱਕ ਕਰੋੜਾਂ ਰੁਪਏ ਖਰਚ ਕੀਤੇ ਜਾ ਚੁੱÎਕੇ ਹਨ ਪਰ ਸਾਦਿਕ ਵਿਚ ਇਸ ਮੁਹਿੰਮ ਦਾ ਕੋਈ ਅਸਰ ਨਹੀਂ ਦਿਖਾਈ ਦੇ ਰਿਹਾ।ਇਸ ਦੀ ਮਿਸਾਲ ਆਰ. ਓ. ਸਿਸਟਮ ਦੇ ਨੇੜੇ ਕੂੜੇ ਦੇ ਢੇਰ ਤੋਂ ਮਿਲਦੀ ਹੈ। ਇਥੋਂ ਥੋੜ੍ਹੀ ਦੂਰੀ 'ਤੇ ਸਰਕਾਰੀ ਪ੍ਰਾਇਮਰੀ ਸਕੂਲ ਤੇ ਹਸਪਤਾਲ ਸਥਿਤ ਹਨ। ਇਨ੍ਹਾਂ ਦੇ ਆਲੇ-ਦੁਆਲੇ ਵੀ ਗੰਦਗੀ ਦੇ ਢੇਰ ਲੱਗੇ ਹੋਏ ਹਨ। ਗੰਦਗੀ ਦੇ ਢੇਰਾਂ ਕਾਰਨ ਡੇਂਗੂ, ਮਲੇਰੀਆ ਤੇ ਕਈ ਹੋਰ ਬੀਮਾਰੀਆਂ ਫ਼ੈਲਣ ਦਾ ਖਦਸ਼ਾ ਹੈ। ਇਲਾਕਾ ਨਿਵਾਸੀਆਂ ਵੱਲੋਂ ਪ੍ਰਸ਼ਾਸਨ ਤੋਂ ਮੰਗ ਕੀਤੀ ਜਾਂਦੀ ਹੈ ਕਿ ਇਸ ਦਾ ਪੱਕਾ ਹੱਲ ਕੀਤਾ ਜਾਵੇ।


Related News