ਅਪੰਗ ਵਿਅਕਤੀਆਂ ਦੀ ਸਹੂਲਤ ਲਈ ਵਿਸ਼ੇਸ਼ ਕੈਂਪ 24 ਨੂੰ : ਡਿਪਟੀ ਕਮਿਸ਼ਨਰ

07/23/2017 4:21:19 PM

ਜਲਾਲਾਬਾਦ (ਨਿਖੰਜ) : ਪੰਜਾਬ ਸਰਕਾਰ ਵੱਲੋਂ ਅੰਗਹੀਣ ਵਿਅਕਤੀਆਂ ਨੂੰ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ਿਲੇ ਵਿਚ ਉਪ ਮੰਡਲ ਅਤੇ ਬਲਾਕ ਪੱਧਰ 'ਤੇ ਅਪੰਗ ਵਿਅਕਤੀਆਂ ਦੀ ਭਲਾਈ ਲਈ ਸਪੈਸ਼ਲ ਕੈਂਪ ਆਯੋਜਤ ਕੀਤੇ ਜਾ ਰਹੇ ਹਨ। ਇਸ ਤਹਿਤ ਜਲਾਲਾਬਾਦ ਦੇ ਸਿਵਲ ਹਸਪਤਾਲ ਵਿਖੇ ਸਪੈਸ਼ਲ ਕੈਪ 24 ਜੁਲਾਈ ਨੂੰ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵੱਲੋਂ ਦਿੱਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਪ ਮੰਡਲ ਪੱਧਰ 'ਤੇ ਲਗਾਏ ਜਾ ਰਹੇ ਇਸ ਕੈਂਪ ਦੌਰਾਨ ਅਪੰਗ ਵਿਅਕਤੀਆਂ ਦੇ ਸਰਟੀਫਿਕੇਟ ਬਣਾਉਣ, ਪੈਨਸ਼ਨ ਫਾਰਮ ਭਰਨ, ਰੇਲਵੇ ਤੇ ਬੱਸ ਸਫਰ ਆਦਿ ਸਹੂਲਤਾ ਤੋਂ ਇਲਾਵਾ ਮੈਡੀਕਲ ਬੀਮਾ ਆਦਿ ਸਕੀਮਾਂ ਸਬੰਧੀ ਜਾਣੂ ਕਰਵਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਦਾ ਲਾਭ ਲੋੜਵੰਦ ਅਪਾਹਜ ਵਿਅਕਤੀਆਂ ਨੂੰ ਮੌਕੇ 'ਤੇ  ਹੀ ਮੁਹੱਈਆ ਕਰਵਾਇਆ ਜਾਵੇਗਾ। ਇਸ ਦੌਰਾਨ ਮੈਡੀਕਲ ਅਫਸਰਾਂ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਕੇ 'ਤੇ ਮੌਜੂਦ ਰਹਿਣਗੇ।


Related News