ਰੈਲੀ ਰਾਹੀਂ ਦਿੱਤਾ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੱਦਾ

10/18/2017 1:18:36 PM


ਤਪਾ ਮੰਡੀ (ਸ਼ਾਮ, ਗਰਗ)- ਦਿਨੋ-ਦਿਨ ਵੱਧ ਰਹੇ ਪ੍ਰਦੂਸ਼ਣ ਕਾਰਨ ਮਨੁੱਖ ਅਨੇਕਾਂ ਭਿਆਨਕ ਬੀਮਾਰੀਆਂ ਦਾ ਸ਼ਿਕਾਰ ਹੋ ਰਿਹਾ ਹੈ, ਜਿਸ ਲਈ ਹਰੇਕ ਇਨਸਾਨ ਨੂੰ ਪ੍ਰਦੂਸ਼ਣ ਰੋਕਣ ਦੇ ਉਪਰਾਲੇ ਕਰਨੇ ਚਾਹੀਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜੀ. ਐੱਨ. ਪਬਲਿਕ ਸਕੂਲ ਸੁਖਪੁਰਾ ਦੇ ਮੈਨੇਜਿੰਗ ਡਾਇਰੈਕਟਰ ਅਵਤਾਰ ਸਿੰਘ ਮਾਨ ਅਤੇ ਅਸ਼ੋਕ ਠਾਕੁਰ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨਾਲ ਪਿੰਡਾਂ 'ਚ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੱਦਾ ਦਿੰਦੀ ਰੈਲੀ ਕੱਢਣ ਮੌਕੇ ਕੀਤਾ।  ਇਸ ਰੈਲੀ ਵਿਚ ਸਕੂਲ ਦੇ ਚਾਰਾਂ ਹਾਊਸਾਂ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ, ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਦੇ ਵਿਦਿਆਰਥੀਆਂ ਨੇ ਭਾਗ ਲਿਆ।


Related News