ਦੇਸੀ ਪਿਸਤੌਲ ਤੇ ਜ਼ਿੰਦਾ ਕਾਰਤੂਸਾਂ ਸਣੇ ਕਾਬੂ

07/23/2017 12:48:31 AM

ਬਟਾਲਾ,  (ਸੈਂਡੀ)-  ਬੀਤੀ ਸ਼ਾਮ ਸੀ. ਏ. ਸਟਾਫ਼ ਵੱਲੋਂ ਇਕ ਵਿਅਕਤੀ ਕੋਲੋਂ ਦੇਸੀ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸੀ. ਏ. ਸਟਾਫ਼ ਦੇ ਇੰਸਪੈਕਟਰ ਸ਼ੇਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਡੇਰਾ ਰੋਡ 'ਤੇ ਪਿੰਡ ਗੋਖੂਵਾਲ ਪੁਲ ਕੋਲ ਨਾਕਾਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 1 ਦੇਸੀ ਪਿਸਤੌਲ 32 ਬੋਰ ਅਤੇ ਇਕ ਪਿਸਤੌਲ ਨਕਲੀ ਤੇ 8 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।  ਇੰਸਪੈਕਟਰ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਪਛਾਣ ਸਤਨਾਮ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਸੰਦਲਪੁਰਾ ਵਜੋਂ ਹੋਈ ਹੈ। ਉਸ ਨੂੰ ਮੌਕੇ 'ਤੇ ਗ੍ਰਿਫ਼ਤਾਰ ਕਰ ਕੇ ਥਾਣਾ ਸਿਵਲ ਲਾਈਨ ਵਿਖੇ ਮੁਕੱਦਮਾ ਨੰ. 145, ਧਾਰਾ 25,54, 59 ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।


Related News