ਦਾਜ ਲਈ ਤੰਗ-ਪ੍ਰੇਸ਼ਾਨ ਕਰਨ ''ਤੇ ਪਤੀ ਸਮੇਤ 3 ਖਿਲਾਫ ਮਾਮਲਾ ਦਰਜ

06/27/2017 2:20:32 AM

ਮਾਨਸਾ (ਜੱਸਲ)-ਵਿਆਹੁਤਾ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਸਬੰਧੀ ਮਿਲੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਥਾਣਾ ਝੁਨੀਰ ਦੀ ਪੁਲਸ ਨੇ ਉਸ ਦੇ ਪਤੀ ਸਣੇ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਜਾਣਕਾਰੀ ਅਨੁਸਾਰ ਕੁਲਦੀਪ ਕੌਰ ਵਾਸੀ ਝੁਨੀਰ ਦਾ ਵਿਆਹ ਉਸ ਦੇ ਪਰਿਵਾਰ ਨੇ 26 ਫਰਵਰੀ 2016 ਨੂੰ ਭੀਮ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਨੰਗਲਾ ਜ਼ਿਲਾ ਸੰਗਰੂਰ ਦੇ ਨਾਲ ਆਪਣੀ ਹੈਸੀਅਤ ਅਨੁਸਾਰ ਖਰਚ ਕਰ ਕੇ ਕੀਤਾ ਸੀ। ਇਸ ਉਪਰੰਤ ਉਸ ਦੇ ਸਹੁਰਾ ਪਰਿਵਾਰ ਨੇ 5 ਲੱਖ ਰੁਪਏ ਦੀ ਮੰਗ ਕੀਤੀ ਤੇ ਉਸ ਨੂੰ ਕੁੱਟਮਾਰ ਕਰ ਕੇ ਘਰੋਂ ਕੱਢ ਦਿੱਤਾ, ਜਿਸ ਦੀ ਜਾਂਚ ਕਰਵਾਉਣ ਉਪਰੰਤ ਜ਼ਿਲਾ ਪੁਲਸ ਮੁਖੀ ਵੱਲੋਂ ਜਾਰੀ ਹੁਕਮਾਂ 'ਤੇ ਥਾਣਾ ਝੁਨੀਰ ਦੀ ਪੁਲਸ ਨੇ ਪਤੀ ਭੀਮ ਸਿੰਘ, ਸੱਸ ਗੁਰਮੇਲ ਕੌਰ ਤੇ ਸਹੁਰਾ ਅਜੈਬ ਸਿੰਘ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ।


Related News