ਵਿਆਹੁਤਾ ਨੂੰ ਦਾਜ ਲਈ ਤੰਗ-ਪ੍ਰੇੇਸ਼ਾਨ ਕਰਨ ਵਾਲੇ ਪਤੀ ਖਿਲਾਫ਼ ਮਾਮਲਾ ਦਰਜ

10/13/2017 5:54:16 PM

ਜਾਜਾ (ਸ਼ਰਮਾ)- ਪਿੰਡ ਕੁਰਾਲਾ ਕਲਾਂ ਦੀ ਇਕ ਵਿਆਹੁਤਾ ਨੂੰ ਦਾਜ ਲਈ ਤੰਗ-ਪ੍ਰੇੇਸ਼ਾਨ ਕਰਨ ਵਾਲੇ ਪਤੀ ਖਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਪੀੜਤ ਲੜਕੀ ਅਮਨਦੀਪ ਕੌਰ ਪੁੱਤਰੀ ਦਲਵੀਰ ਸਿੰਘ ਵਾਸੀ ਕੁਰਾਲਾ ਕਲਾਂ ਦੇ ਬਿਆਨਾਂ ਦੇ ਆਧਾਰ 'ਤੇ ਸਤਵਿੰਦਰ ਸਿੰਘ ਪੁੱਤਰ ਗੋਪਾਲ ਸਿੰਘ ਵਾਸੀ ਬਰਾਡਾ ਖਿਲਾਫ਼ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਸ ਦਾ ਵਿਆਹ ਸਤਵਿੰਦਰ ਸਿੰਘ ਨਾਲ 2015 'ਚ ਹੋਇਆ ਸੀ ਅਤੇ ਵਿਆਹ ਤੋਂ ਬਾਅਦ ਉਸ ਦਾ ਪਤੀ ਉਸ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਦਾ ਤੇ ਉਸ ਨਾਲ ਝਗੜਾ ਕਰਦਾ ਰਹਿੰਦਾ ਸੀ। ਪੁਲਸ ਨੇ ਇਸ ਸਬੰਧੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News