ਸੁਤੰਤਰਤਾ ਦਿਵਸ ''ਤੇ ਡਾ: ਸੇਖੋਂ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ

08/16/2017 3:40:45 PM


ਬੁਢਲਾਡਾ(ਮਨਜੀਤ)—ਸਿੱਖਿਆ ਅਤੇ ਸਮਾਜ ਸੇਵਾ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਪ੍ਰਭਾਵਸ਼ਾਲੀ ਨੌਜਵਾਨ ਲੈਕਚਰਾਰ ਡਾਇਟ ਅਹਿਮਦਪੁਰ ਡਾ: ਬੂਟਾ ਸਿੰਘ ਸੇਖੋਂ ਬੋੜਾਵਾਲ ਨੂੰ 71ਵੇਂ ਸੁਤੰਤਰਤਾ ਦਿਵਸ ਮੌਕੇ 'ਤੇ ਵਿਸ਼ੇਸ਼ ਤੌਰ 'ਤੇ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਡਿਪਟੀ ਕਮਿਸ਼ਨਰ ਧਰਮਪਾਲ ਗੁਪਤਾ ਨੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ । 
ਜ਼ਿਕਰਯੋਗ ਹੈ ਕਿ ਡਾ: ਸੇਖੋਂ ਵੱਲੋਂ 20 ਦੇ ਕਰੀਬ ਕਿਤਾਬਾਂ ਲਿਖੀਆਂ ਗਈਆਂ ਹਨ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕਾਨਫਰੰਸਾਂ ਦੇ ਵਿੱਚ ਦੋ ਦਰਜਨ ਦੇ ਕਰੀਬ ਖੋਜ ਪੱਤਰ ਪੜ੍ਹ ਚੁੱਕੇ ਹਨ। ਉਨ੍ਹਾਂ ਕੋਲ ਸੈਂਕੜਿਆਂ ਦੇ ਕਰੀਬ ਲੜਕੇ-ਲੜਕੀਆਂ ਸਿੱਖਿਆ ਲੈ ਕੇ ਵੱਖ-ਵੱਖ ਵਿਭਾਗਾਂ ਵਿੱਚ ਤਾਇਨਾਤ ਹਨ। ਇਸ ਸਨਮਾਨ ਤੇ ਡਾਇਟ ਦੇ ਪ੍ਰਿੰਸੀਪਲ ਭੁਪਿੰਦਰ ਸਿੰਘ ਕੋਲਧਾਰ, ਰਘੁਵੀਰ ਸਿੰਘ ਮਾਨ ਸਹਾਇਕ ਡਾਇਰੈਕਟਰ ਲੋਕ ਸੇਵਾਵਾਂ, ਜ਼ਿਲਾ ਸਿੱਖਿਆ ਅਫਸਰ ਕੁਲਭੂਸ਼ਣ ਸਿੰਘ ਬਾਜਵਾ, ਉੱਪ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਜਗਰੂਪ ਸਿੰਘ ਭਾਰਤੀ, ਉੱਪ ਜ਼ਿਲਾ ਸਿੱਖਿਆ ਅਫਸਰ (ਐਲੀ:ਸਿੱ:) ਰਾਮਜੀਤ ਸਿੰਘ, ਸਿੱਖਿਆ ਵਿਕਾਸ ਮੰਚ ਮਾਨਸਾ ਦੇ ਪ੍ਰਧਾਨ ਹਰਦੀਪ ਸਿੰਘ ਸਿੱਧੂ, ਡੀ. ਪੀ. ਈ. ਸਤਨਾਮ ਸਿੰਘ ਸੱਤਾ, ਪੰਚਾਇਤ ਯੂਨੀਅਨ ਜ਼ਿਲਾ ਮਾਨਸਾ ਦੇ ਪ੍ਰਧਾਨ ਸਰਪੰਚ ਬੂਟਾ ਸਿੰਘ ਝਲਬੂਟੀ, ਸਰਪੰਚ ਸੂਰਤਾ ਸਿੰਘ ਬੋੜਾਵਾਲ, ਕਲੱਬ ਦੇ ਪ੍ਰਧਾਨ ਗੁਰਦੀਪ ਸਿੰਘ ਗੋਪੀ ਆਦਿਆਂ ਨੇ ਸੇਖੋਂ ਨੂੰ ਮੁਬਾਰਕਬਾਦ ਦਿੱਤੀ।


Related News