ਨਸ਼ੀਲੇ ਪਾਊਡਰ ਸਮੇਤ ਮਹਿਲਾ ਨਸ਼ਾ ਸਮੱਗਲਰ ਗ੍ਰਿਫਤਾਰ

06/27/2017 7:20:08 AM

ਸੁਲਤਾਨਪੁਰ ਲੋਧੀ, (ਸੋਢੀ)- ਥਾਣਾ ਸੁਲਤਾਨਪੁਰ ਲੋਧੀ ਪੁਲਸ ਵੱਲੋਂ ਇੰਸਪੈਕਟਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਨਸ਼ੀਲੇ ਪਦਾਰਥਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਪਿੰਡ ਮੋਠਾਂਵਾਲ ਨੇੜਿਓਂ ਇਕ ਮਹਿਲਾ ਨਸ਼ਾ ਸਮੱਗਲਰ ਪ੍ਰੀਤਮ ਕੌਰ ਪਤਨੀ ਜਰਨੈਲ ਸਿੰਘ ਨਿਵਾਸੀ ਪਿੰਡ ਲਾਟੀਆਂਵਾਲ ਨੂੰ 20 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸੰਬੰਧੀ ਸੀਨੀਅਰ ਪੁਲਸ ਕਪਤਾਨ ਕਪੂਰਥਲਾ ਸੰਦੀਪ ਸ਼ਰਮਾ ਤੇ ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਵਰਿਆਮ ਸਿੰਘ ਖਹਿਰਾ ਨੇ ਦੱਸਿਆ ਕਿ ਏ. ਐੱਸ. ਆਈ. ਕੇਵਲ ਸਿੰਘ ਪੁਲਸ ਪਾਰਟੀ ਨਾਲ ਸਮੇਤ ਮਹਿਲਾ ਕਾਂਸਟੇਬਲ ਰਾਜਵਿੰਦਰ ਕੌਰ ਨਸ਼ਾ ਸਮੱਗਲਰ ਦੀ ਭਾਲ 'ਚ ਜਾ ਰਹੇ ਸਨ ਕਿ ਮੋਠਾਂਵਾਲ ਪਿੰਡ ਨੇੜੇ ਉਕਤ ਮਹਿਲਾ ਸ਼ੱਕੀ ਹਾਲਤ 'ਚ ਪੁਲਸ ਨੂੰ ਵੇਖ ਕੇ ਭੱਜਣ ਲੱਗੀ ਤਾਂ ਪੁਲਸ ਨੇ ਕਾਬੂ ਕਰਕੇ ਪੁੱਛ-ਪੜਤਾਲ ਕੀਤੀ, ਜਿਸ ਨੇ ਆਪਣਾ ਨਾਮ ਪ੍ਰੀਤਮ ਕੌਰ ਦੱਸਿਆ, ਜਿਸ ਦੀ ਮਹਿਲਾ ਕਾਂਸਟੇਬਲ ਰਾਜਵਿੰਦਰ ਕੌਰ ਵੱਲੋਂ ਤਲਾਸ਼ੀ ਲਈ ਗਈ ਤਾਂ 20 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਇਸ ਮਾਮਲੇ ਸੰਬੰਧੀ ਥਾਣਾ ਸੁਲਤਾਨਪੁਰ ਲੋਧੀ ਦੇ ਐੱਸ. ਐੱਚ. ਓ. ਇੰਸਪੈਕਟਰ ਸਰਬਜੀਤ ਸਿੰਘ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਮਹਿਲਾ ਖਿਲਾਫ ਥਾਣਾ ਸੁਲਤਾਨਪੁਰ ਲੋਧੀ ਵਿਖੇ ਕੇਸ ਦਰਜ ਕਰਕੇ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੇ ਮਾਣਯੋਗ ਜੱਜ ਨੇ ਮਹਿਲਾ ਨੂੰ ਜੇਲ ਭੇਜਣ ਦਾ ਹੁਕਮ ਕੀਤਾ। ਥਾਣਾ ਮੁਖੀ ਸਰਬਜੀਤ ਸਿੰਘ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਨਸ਼ਿਆਂ ਦੇ ਕਾਰੋਬਾਰ ਦਾ ਮਾਮਲਾ ਉਨ੍ਹਾਂ ਦੇ ਧਿਆਨ 'ਚ ਹੋਵੇ ਤਾਂ ਸਿੱਧਾ ਮੈਨੂੰ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਉਸ ਨੂੰ ਰੰਗੇ-ਹੱਥੀਂ ਗ੍ਰਿਫਤਾਰ ਕੀਤਾ ਜਾ ਸਕੇ। ਇਸ ਸਮੇਂ ਉਨ੍ਹਾਂ ਨਾਲ ਏ. ਐੱਸ. ਆਈ. ਕੇਵਲ ਸਿੰਘ, ਏ. ਐੱਸ. ਆਈ. ਕ੍ਰਿਪਾਲ ਸਿੰਘ, ਹੌਲਦਾਰ ਅਮਰਜੀਤ ਸਿੰਘ ਰੀਡਰ ਐੱਸ. ਐੱਚ. ਓ., ਹੌਲਦਾਰ ਰਾਜਵਿੰਦਰ ਕੌਰ ਤੇ ਮੁੱਖ ਮੁਣਸ਼ੀ ਬਲਕਾਰ ਸਿੰਘ ਨੇ ਵੀ ਸ਼ਿਰਕਤ ਕੀਤੀ ।


Related News