ਕਿਸਾਨਾਂ ਵੱਲੋਂ ਡੀ. ਸੀ. ਦਫਤਰ ਅੱਗੇ ਧਰਨਾ

08/15/2017 7:27:02 AM

ਕਪੂਰਥਲਾ, (ਮਲਹੋਤਰਾ)- ਕਿਸਾਨ ਸੰਘਰਸ਼ ਕਮੇਟੀ ਵੱਲੋਂ ਕਿਸਾਨ ਦੀਆਂ ਜਾਇਜ਼ ਮੰਗਾਂ ਨੂੰ ਸਰਕਾਰ ਤਕ ਪਹੁੰਚਾਉਣ ਲਈ ਕੁਲਦੀਪ ਸਿੰਘ ਸਾਂਗਰਾ ਤੇ ਪਰਮਜੀਤ ਸਿੰਘ ਬਾਊਪੁਰ ਦੀ ਪ੍ਰਧਾਨਗੀ 'ਚ ਡੀ. ਸੀ. ਦਫਤਰ ਅੱਗੇ ਧਰਨਾ ਦਿੱਤਾ ਗਿਆ। ਧਰਨਾ ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਪੰਜਾਬ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ। ਧਰਨਾ-ਪ੍ਰਦਰਸ਼ਨ ਕਰਦੇ ਹੋਏ ਬੁਲਾਰਿਆਂ ਨੇ ਕਿਹਾ ਕਿ ਪਿਛਲੇ 10 ਦਿਨਾਂ ਤੋਂ ਮੰਡ ਖੇਤਰ 'ਚ ਬਿਆਸ ਦਰਿਆ ਦਾ ਪਾਣੀ ਪੂਰੀ ਤਰ੍ਹਾਂ ਆ ਚੁੱਕਾ ਹੈ। ਜਿਸ ਨਾਲ ਖੇਤਰ ਦੀ ਫਸਲ ਪੂਰੀ ਤਰ੍ਹਾਂ ਖਰਾਬ ਹੋ ਚੁੱਕੀ ਹੈ ਤੇ ਪਸ਼ੂਆਂ ਲਈ ਚਾਰਾ ਤਕ ਨਹੀਂ ਹੈ, ਜਿਸ ਨਾਲ ਖੇਤਰ ਦੇ ਕਿਸਾਨਾਂ ਦੇ ਪਸ਼ੂ ਭੁੱਖੇ ਮਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਚੋਣਾਂ ਸਮੇਂ ਸਾਰੇ ਪਾਰਟੀਆਂ ਦੇ ਨੇਤਾ ਆਪਣੀ ਵੋਟਾਂ ਦੀ ਖਾਤਿਰ ਵਾਅਦੇ ਕਰਦੇ ਹਨ ਕਿ ਉਹ ਮੰਡ ਖੇਤਰ 'ਚ ਕਿਸੇ ਵੀ ਕਿਸਾਨ ਦੀ ਫਸਲ ਦਾ ਪਾਣੀ ਨਾਲ ਨੁਕਸਾਨ ਨਹੀਂ ਹੋਣ ਦੇਣਗੇ। 
ਇਸ ਮੌਕੇ ਗੁਰਪ੍ਰੀਤ ਸਿੰਘ, ਬਗੀਚਾ ਸਿੰਘ, ਪਰਗਟ ਸਿੰਘ, ਗੁਰਮੁਖ ਸਿੰਘ, ਦਵਿੰਦਰ ਸਿੰਘ, ਦਿਲਬਾਗ ਸਿੰਘ, ਸੁਖਦੇਵ ਸਿੰਘ, ਕੁਲਵੰਤ ਸਿੰਘ, ਅਮਰੀਕ ਸਿੰਘ, ਮਹਿੰਦਰ ਸਿੰਘ ਆਦਿ ਹਾਜ਼ਰ ਸਨ। 


Related News