ਇੰਪਲਾਈਜ਼ ਫੈੱਡਰੇਸ਼ਨ ਬਿਜਲੀ ਬੋਰਡ ਦੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ

11/19/2017 1:01:35 AM

ਬਟਾਲਾ,  (ਗੋਰਾਇਆ)-  ਬਿਜਲੀ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਇੰਪਲਾਈਜ਼ ਫੈੱਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਨੇ ਸਰਕਾਰ ਤੇ ਮੈਨੇਜਮੈਂਟ ਨਾਲ ਮੰਨੀਆਂ ਮੰਗਾਂ ਨੂੰ ਨਾ ਮੰਨਣ ਤੇ ਟਾਲ-ਮਟੋਲ ਦੀ ਨੀਤੀ ਜਾਰੀ ਰੱਖਣ 'ਤੇ ਬਿਜਲੀ ਮੁਲਾਜ਼ਮਾਂ ਵੱਲੋਂ ਜਥੇਬੰਦੀ ਦੇ ਸੁਬਾਈ ਆਗੂਆਂ ਗੁਰਵੇਲ ਸਿੰਘ ਬੱਲਪੁਰੀਆਂ, ਮਨਜੀਤ ਸਿੰਘ ਚਾਹਲ, ਪੂਰਨ ਸਿੰਘ ਖਾਈ, ਮੰਗਲ ਸਿੰਘ ਠਰੂ, ਜਸਵੰਤ ਸਿੰਘ ਪੂੰਨੂੰ, ਹਰਬੰਸ ਸਿੰਘ ਦੀਦਾਰਗੜ੍ਹ ਬਰਨਾਲਾ, ਮੱਖਣ ਸਿੰਘ ਪਟਿਆਲਾ, ਹਰਵਿੰਦਰ ਸਿੰਘ ਚੱਠਾ, ਜਗਜੀਤ ਸਿੰਘ ਮੱਲ੍ਹੀ ਪ੍ਰਧਾਨ ਪਟਿਆਲਾ ਸਰਕਲ, ਸਤਪਾਲ ਹਾਮਚੀੜੀ, ਰਘਬੀਰ ਸਿੰਘ ਗੱਗਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ। ਇਸ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਗੁਰਵੇਲ ਸਿੰਘ ਬੱਲਪੁਰੀਆਂ ਨੇ ਕਿਹਾ ਕਿ ਸਰਕਾਰ ਤੇ ਮੈਨੇਜਮੈਂਟ ਵੱਲੋਂ ਬਿਜਲੀ ਮੁਲਾਜ਼ਮਾਂ ਦੀਆਂ ਸਿਆਸੀ ਆਧਾਰ 'ਤੇ ਬਦਲੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਵਿਚ ਬਿਜਲੀ ਮੁਲਾਜ਼ਮਾਂ ਨੂੰ ਨਿੱਜੀ ਰੰਜਿਸ਼ ਤਹਿਤ ਜੇ. ਈ. ਗਰੀਬ ਸਿੰਘ, ਪਰਵਿੰਦਰ ਸਿੰਘ ਜੇ. ਈ., ਹਰਵਿੰਦਰ ਸਿੰਘ ਲਾਈਨਮੈਨ, ਅਮੋਲਹ ਡਵੀਜ਼ਨ ਪ੍ਰਿਥੀਪਾਲ ਜੇ. ਈ., ਫਾਜ਼ਿਲਕਾ ਡਵੀਜ਼ਨ 'ਚੋਂ ਦਲਬੀਰ ਸਿੰਘ ਆਦਿ ਦੀਆਂ ਬਦਲੀਆਂ ਦੂਰ ਕੀਤੀਆਂ ਗਈਆਂ, ਜਿਸ ਕਾਰਨ ਬਿਜਲੀ ਮੁਲਾਜ਼ਮਾਂ ਵਿੱਚ ਰੋਸ ਵੱਧ ਰਿਹਾ ਹੈ। ਇਸ ਰੋਸ ਮੁਜ਼ਾਹਰੇ ਵਿਚ ਬਿਜਲੀ ਮੁਲਾਜ਼ਮਾਂ ਤੇ ਪੰਜਾਬ ਸਰਕਾਰ ਤੇ ਮੈਨੇਜਮੈਂਟ ਦੇ ਖ਼ਿਲਾਫ਼ ਰੱਜ ਕੇ ਨਾਅਰੇਬਾਜ਼ੀ ਕੀਤੀ ਤੇ ਮੰਗ ਕੀਤੀ ਕੇ ਜੇਕਰ ਬਿਜਲੀ ਮੁਲਾਜ਼ਮਾਂ ਦੀ ਸਿਆਸੀ ਰੰਜਿਸ਼ ਤਹਿਤ ਕੀਤੀਆਂ ਬਦਲੀਆਂ ਨੂੰ ਰੱਦ ਨਾ ਕੀਤਾ ਤਾਂ ਬਿਜਲੀ ਮੁਲਾਜ਼ਮਾਂ ਦੀਆਂ ਮੰਨੀਆਂ ਹੋਈਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲਾਗੂ ਨਾ ਕੀਤਾ ਗਿਆ ਤਾਂ ਬਿਜਲੀ ਮੁਲਾਜ਼ਮ ਜਿੱਥੇ 30 ਨਵੰਬਰ ਤੱਕ ਸਬ ਡਵੀਜ਼ਨਾਂ ਅੰਦਰ ਪੋਲ ਖੋਲ੍ਹ ਰੈਲੀਆਂ ਕਰਨਗੇ। ਉੱਥੇ ਪੰਜਾਬ ਸਰਕਾਰ ਤੇ ਮੈਨੇਜਮੈਂਟ ਦੇ ਖ਼ਿਲਾਫ਼ ਰੋਹ ਭਰਪੂਰ ਧਰਨਾ ਦਿੱਤਾ ਜਾਵੇਗਾ। ਇਸ ਮੀਟਿੰਗ ਵਿਚ ਇੰਪਲਾਈਜ਼ ਫੈੱਡਰੇਸ਼ਨ ਦੇ ਬਿਜਲੀ ਮੁਲਾਜ਼ਮ ਹਾਜ਼ਰ ਸਨ। 


Related News