ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਮੁਆਫ ਕਰਨਾ ਸ਼ਲਾਘਾਯੋਗ ਕਦਮ: ਚੇਅਰਮੈਨ ਧੰਮੂ

06/25/2017 11:07:31 AM

ਨਿਹਾਲ ਸਿੰਘ ਵਾਲਾ(ਗੁਪਤਾ)— ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਨਿਭਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ਨਾਲ ਪੰਜਾਬ ਦੇ ਲੋਕਾਂ ਦਾ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਉਪਰ ਭਰੋਸਾ ਅੱਗੇ ਨਾਲੋਂ ਹੋਰ ਵੀ ਜ਼ਿਆਦਾ ਵਧਿਆ ਹੈ। ਇਹ ਪ੍ਰਗਟਾਵਾ ਬੀ. ਸੀ. ਵਿੰਗ ਬਲਾਕ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਬਲਵੀਰ ਸਿੰਘ ਧੰਮੂ ਤਖਤੂਪੁਰਾ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਜੋ ਸੂਬੇ ਦੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਵਾਅਦੇ ਕੀਤੇ ਸਨ, ਉਹ ਵਾਅਦੇ ਉਨ੍ਹਾਂ ਨੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ, ਜਿਸ ਦੇ ਆਧਾਰ 'ਤੇ ਕਾਂਗਰਸ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਹਨ, ਜਿਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਲਾਭ ਮਿਲੇਗਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਕੈਪਟਨ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰੇਗੀ।


Related News