ਕਿਸਾਨਾਂ ਨਾਲ ਕੀਤਾ ਵਾਅਦਾ ਹੋਇਆ ਪੂਰਾ : ਮਨਪ੍ਰੀਤ (ਵੀਡੀਓ)

10/20/2017 7:35:50 PM

ਬਠਿੰਡਾ (ਅਮਿਤ) : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਕਹਿਣਾ ਹੈ ਕਿ ਕਿਸਾਨ ਕਰਜ਼ ਮੁਆਫੀ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਸਰਕਾਰ ਨੇ ਚੋਣਾਂ ਦੌਰਾਨ ਕਿਸਾਨਾਂ ਨਾਲ ਕੀਤਾ ਗਿਆ ਆਪਣਾ ਵਾਅਦਾ ਪੂਰਾ ਕੀਤਾ ਹੈ। ਬਠਿੰਡਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਪ੍ਰੀਤ ਨੇ ਕਿਹਾ ਕਿ ਅਜਿਹਾ ਕਰਕੇ ਪੰਜਾਬ ਦੀ ਕੈਪਟਨ ਸਰਕਾਰ ਦੇਸ਼ ਦੀ ਪਹਿਲੀ ਕਿਸਾਨ ਹਿਤੈਸ਼ੀ ਸਰਕਾਰ ਬਣ ਗਈ ਹੈ।
ਇਸ ਦੌਰਾਨ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ ਕਾਂਗਰਸ ਸਰਕਾਰ ਆਪਣੇ ਚੋਣ ਮਨੋਰਥ ਪੱਤਰ 'ਚ ਕੀਤੇ ਗਏ ਹਰੇਕ ਵਾਅਦੇ ਨੂੰ ਪੂਰਾ ਕਰੇਗੀ।


Related News