ਕਰਜ਼ੇ ਨੇ ਨਿਗਲਿਆ ਇਕ ਹੋਰ ਕਿਸਾਨ, ਜ਼ਹਿਰ ਪੀ ਕੇ ਹੱਥੀਂ ਗੱਲ ਲਾਈ ਮੌਤ

08/18/2017 7:42:29 PM

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) : ਪੰਜਾਬ ਵਿਚ ਕਰਜ਼ੇ ਤੋਂ ਤੰਗ ਹੋ ਕੇ ਕਿਸਾਨਾਂ ਵਲੋਂ ਖੁਦਕੁਸ਼ੀਆਂ ਕਰਨ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਤਾਜ਼ਾ ਘਟਨਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮਹਾਬੱਧਰ ਦੀ ਹੈ, ਜਿੱਥੇ ਕਿਸਾਨ ਗੁਰਪ੍ਰੀਤ ਸਿੰਘ (33) ਨੇ ਆੜ੍ਹਤੀ ਦੇ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਕੋਲ ਦੋ ਏਕੜ ਜ਼ਮੀਨ ਸੀ ਅਤੇ ਉਸ ਦੇ ਸਿਰ 'ਤੇ 15 ਲੱਖ ਰੁਪਏ ਦਾ ਕਰੀਬ ਕਰਜ਼ਾ ਸੀ। ਜਿਸ ਤੋਂ ਦੁਖੀ ਹੋ ਕੇ ਕਿਸਾਨ ਗੁਰਪ੍ਰੀਤ ਸਿੰਘ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਕਿਸਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਿਸਾਨ ਵਲੋਂ ਖੁਦਕੁਸ਼ੀ ਕਰਨ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ।


Related News