ਕਿਸਾਨ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ : ਨਾਇਬ ਤਹਿਸੀਲਦਾਰ

04/28/2017 6:48:33 PM

ਬੋਹਾ (ਮਨਜੀਤ) : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਸੰਬੰਧੀ ਜ਼ਿਲਾ ਡਿਪਟੀ ਕਮਿਸ਼ਨਰ ਦੇ ਦਿਸ਼ਂ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਪਿੰਡ ਲਖਮੀਰਵਾਲਾ ਵਿਖੇ ਕਿਸਾਨ ਗੁਰਦੀਪ ਸਿੰਘ ਪੁੱਤਰ ਦੇਵ ਸਿੰਘ ਨੇ ਆਪਣੀ ਕਣਕ ਦੀ ਰਹਿੰਦ-ਖੂੰਹਦ ਨੂੰ ਸਾੜਿਆ ਗਿਆ ਸੀ, ਜਿਸ ਦਾ ਮੌਕੇ ''ਤੇ ਜਾ ਕੇ ਚਲਾਣ ਕੀਤਾ ਹੈ।
ਇਹ ਜਾਣਕਾਰੀ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਬੁਢਲਾਡਾ ਨੇ ਦਿੰਦਿਆਂ ਦੱਸਿਆ ਕਿ ਪਿੰਡ ਲਖਮੀਰਵਾਲਾ ਦੇ ਕਿਸਾਨ ਨੇ ਕਣਕ ਦੇ ਨਾੜੂ ਨੂੰ ਅੱਗ ਲਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕੀਤਾ ਗਿਆ, ਜਿਸ ਦਾ ਮੌਕੇ ''ਤੇ ਚਲਾਣ ਕਰਕੇ 2500 ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਕਿਸਾਨ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਵੇ ਤਾਂ ਕਿ ਕੋਈ ਜਾਨੀ-ਮਾਲੀ ਨੁਕਸਾਨ ਅਤੇ ਵਾਤਾਵਰਨ ਪ੍ਰਦੂਸ਼ਿਤ ਨਾ ਹੋਵੇ।


Gurminder Singh

Content Editor

Related News