ਜ਼ਮੀਨੀ ਵਿਵਾਦ ਕਾਰਨ ਹੋਏ ਝਗੜੇ ''ਚ ਪਿਓ-ਪੁੱਤ ਜ਼ਖਮੀ

06/25/2017 7:46:52 AM

ਵੇਰਕਾ/ਕੱਥੂਨੰਗਲ,  (ਕੰਬੋ)-  ਪਿੰਡ ਢੱਡੇ ਵਿਖੇ ਜ਼ਮੀਨੀ ਵਿਵਾਦ ਕਾਰਨ ਹੋਏ ਝਗੜੇ 'ਚ ਪਿਓ-ਪੁੱਤ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਜਾਣਕਾਰੀ ਅਨੁਸਾਰ ਰਤਨ ਸਿੰਘ ਦੇ ਪੁੱਤਰਾਂ 'ਚ ਜੱਦੀ ਜ਼ਮੀਨ ਅਤੇ ਵਕਫ ਬੋਰਡ ਦੀ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ ਤੇ ਕਸ਼ਮੀਰ ਸਿੰਘ ਪੁੱਤਰ ਰਤਨ ਸਿੰਘ ਅਤੇ ਉਸ ਦਾ ਲੜਕਾ ਮਨਜੀਤ ਸਿੰਘ ਆਪਣੇ ਹਿੱਸੇ ਦੀ ਜ਼ਮੀਨ ਵਿਚ ਪਾਣੀ ਲਾਈ ਬੈਠੇ ਸਨ ਕਿ ਉਸ ਦਾ ਭਰਾ ਭੁਪਿੰਦਰ ਸਿੰਘ ਪੁੱਤਰ ਰਤਨ ਸਿੰਘ ਤੇ ਜਸਜੀਤ ਸਿੰਘ ਸੋਨੂੰ ਨੇ ਆਪਣੇ 6-7 ਹੋਰ ਸਾਥੀਆਂ ਨਾਲ ਕਸ਼ਮੀਰ ਸਿੰਘ ਤੇ ਮਨਜੀਤ ਸਿੰਘ 'ਤੇ ਹਮਲਾ ਕਰ ਦਿੱਤਾ, ਜਿਸ ਵਿਚ ਕਸ਼ਮੀਰ ਸਿੰਘ ਦੀਆਂ ਦੋਵੇਂ ਬਾਹਾਂ ਟੁੱਟ ਗਈਆਂ ਅਤੇ ਸਿਰ ਵਿਚ ਗੰਭੀਰ ਸੱਟਾਂ ਲੱਗੀਆਂ ਤੇ ਉਸ ਦੇ ਪੁੱਤਰ ਮਨਜੀਤ ਸਿੰਘ ਦੀ ਵੀ ਖੱਬੀ ਬਾਂਹ 'ਤੇ ਹੋਰ ਵੀ ਕਾਫੀ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਮੁੱਢਲੀ ਡਾਕਟਰੀ ਸਹਾਇਤਾ ਲਈ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜ਼ਖਮੀ ਹੋਏ ਮਰੀਜ਼ਾਂ ਦਾ ਹਾਲਚਾਲ ਪੁੱਛਣ ਲਈ ਪੁੱਜੇ ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਸਕੱਤਰ ਜਨਰਲ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਪੀੜਤਾਂ ਨੂੰ ਹਰ ਹਾਲਤ ਵਿਚ ਇਨਸਾਫ ਦਿਵਾਇਆ ਜਾਵੇਗਾ।  ਇਸ ਸਬੰਧੀ ਜਦੋਂ ਐੱਸ. ਐੱਚ. ਓ. ਕੱਥੂਨੰਗਲ ਬਲਕਾਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਕਸ਼ਮੀਰ ਸਿੰਘ ਅਤੇ ਮਨਜੀਤ ਸਿੰਘ ਦੇ ਬਿਆਨਾਂ 'ਤੇ ਕੇਸ ਦਰਜ ਕਰ ਲਿਆ ਗਿਆ ਹੈ, ਤਫਤੀਸ਼ ਕੀਤੀ ਜਾ ਰਹੀ ਹੈ ਤੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


Related News