ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ ''ਚ 2 ਖਿਲਾਫ ਕੇਸ ਦਰਜ

07/23/2017 6:23:27 AM

ਤਰਨਤਾਰਨ,  (ਰਾਜੂ)-   ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ ਵਿਆਹ ਕਰਵਾਉਣ ਦੀ ਨੀਅਤ ਨਾਲ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ 'ਚ 2 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਪਿੰਡ ਕਸੇਲ ਨਿਵਾਸੀ ਸੁਖਜੀਤ ਕੌਰ ਪਤਨੀ ਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਘਰ ਵਿਚ ਮੌਜੂਦ ਸੀ ਤਾਂ ਪਿੰਡ ਦਾ ਹੀ ਹਰਪ੍ਰੀਤ ਸਿੰਘ ਉਰਫ ਹੈਪੀ ਜੋ ਉਸ ਦੀ ਲੜਕੀ 'ਤੇ ਮਾੜੀ ਨਜ਼ਰ ਰੱਖਦਾ ਸੀ, ਆਪਣੀ ਮਾਤਾ ਕੁਲਵਿੰਦਰ ਕੌਰ ਸਮੇਤ ਉਨ੍ਹਾਂ ਦੇ ਘਰ ਆਇਆ।  ਕੁਲਵਿੰਦਰ ਕੌਰ ਨੇ ਕਿਹਾ ਕਿ ਉਹ ਆਪਣੇ ਲੜਕੇ ਦਾ ਵਿਆਹ ਤੁਹਾਡੀ ਲੜਕੀ ਦੇ ਨਾਲ ਕਰਨਾ ਚਾਹੁੰਦੇ ਹਨ ਪਰ ਉਨ੍ਹਾਂ ਲੜਕੀ ਦੀ ਉਮਰ ਘੱਟ ਹੋਣ ਕਾਰਨ ਨਾਂਹ ਕਰ ਦਿੱਤੀ, ਜਿਸ ਤੋਂ ਬਾਅਦ ਜਦ ਉਹ ਆਪਣੇ ਘਰੇਲੂ ਕੰਮਕਾਰ 'ਚ ਰੁੱਝ ਗਈ ਤਾਂ ਕੁਝ ਸਮੇਂ ਬਾਅਦ ਉਸ ਦੀ ਲੜਕੀ ਗਾਇਬ ਹੋ ਗਈ, ਜਿਸ ਦੀ ਕਾਫੀ ਭਾਲ ਕੀਤੀ ਪਰ ਕੁਝ ਪਤਾ ਨਹੀਂ ਲੱਗਾ। ਮੁਦੱਈਆ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਹੈਪੀ ਵਿਆਹ ਕਰਵਾਉਣ ਦੀ ਨੀਅਤ ਨਾਲ ਉਸ ਦੀ ਲੜਕੀ ਨੂੰ ਵਰਗਲਾ ਕੇ ਲੈ ਗਿਆ ਹੈ। ਏ. ਐੱਸ. ਆਈ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਉਰਫ ਹੈਪੀ ਤੇ ਕੁਲਵਿੰਦਰ ਕੌਰ ਨਿਵਾਸੀ ਕਸੇਲ ਖਿਲਾਫ ਕੇਸ ਦਰਜ ਕਰਕੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। 


Related News