ਕੇਂਦਰ ਵੱਲੋਂ ਪਹਾੜੀ ਸੂਬਿਆਂ ਨੂੰ ਰਿਆਇਤਾਂ ਜਾਰੀ ਰੱਖਣ ਦੇ ਫੈਸਲੇ ਦਾ ਬਾਦਲ ਵੱਲੋਂ ਜ਼ੋਰਦਾਰ ਵਿਰੋਧ

08/18/2017 4:24:27 PM

ਚੰਡੀਗੜ੍ਹ (ਪਰਾਸ਼ਰ)—ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੋਦੀ ਸਰਕਾਰ ਵਲੋਂ ਗੁਆਂਢੀ ਸੂਬਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਰਿਆਇਤਾਂ ਨੂੰ ਜਾਰੀ ਰੱਖਣ ਦੇ ਫੈਸਲੇ ਦਾ ਜ਼ੋਰਦਾਰ ਵਿਰੋਧ ਕੀਤਾ ਹੈ। ਉਨ੍ਹਾਂ ਕੇਂਦਰ ਤੋਂ ਆਪਣੇ ਇਸ ਫੈਸਲੇ 'ਤੇ ਮੁੜ ਵਿਚਾਰ ਜਾਂ ਫਿਰ ਉਹੀ ਰਿਆਇਤਾਂ ਪੰਜਾਬ ਨੂੰ ਵੀ ਦੇਣ ਦੀ ਬੇਨਤੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਦੇ ਇਸ ਫੈਸਲੇ ਨਾਲ ਪੰਜਾਬ ਤੇ ਇਸ ਦੀ ਅਰਥਵਿਵਸਥਾ 'ਤੇ ਸਿੱਧਾ ਪ੍ਰਭਾਵ ਪਵੇਗਾ। ਇਸ ਤਰ੍ਹਾਂ ਦੀਆਂ ਰਿਆਇਤਾਂ ਦੀ ਸਭ ਤੋਂ ਜ਼ਿਆਦਾ ਪੰਜਾਬ ਨੂੰ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕਮਜ਼ੋਰ ਕਰਨ ਦਾ ਅਰਥ ਹੈ ਕਿ ਦੇਸ਼ ਦੇ ਹਿੱਤਾਂ ਨਾਲ ਵਿਸ਼ੇਸ਼ ਤੌਰ 'ਤੇ ਸੁਰੱਖਿਆ ਨਾਲ ਖਿਲਵਾੜ ਕਰਨਾ। ਪੰਜਾਬ ਨੇ ਪਹਿਲਾਂ ਹੀ ਬਹੁਤ ਮੁਸੀਬਤਾਂ ਝੱਲੀਆਂ ਹਨ। ਕੇਂਦਰ ਦੇ ਇਸ ਕਦਮ ਨਾਲ ਪੰਜਾਬ ਦੀਆਂ ਮੁਸ਼ਕਿਲਾਂ 'ਚ ਹੋਰ ਵਾਧਾ ਹੋਵੇਗਾ। ਬਾਦਲ ਨੇ ਕਿਹਾ ਕਿ ਉਹ ਗੁਆਂਢੀ ਸੂਬਿਆਂ ਦੇ ਵਿਰੁੱਧ ਨਹੀਂ ਹਨ ਪਰ ਪੰਜਾਬ ਨਾਲ ਵੀ ਉਨ੍ਹਾਂ ਵਰਗਾ ਹੀ ਵਿਵਹਾਰ ਹੋਣਾ ਚਾਹੀਦਾ ਹੈ।


Related News