ਅਕਾਲੀ ਭਾਜਪਾ ਨੇ ਕਿਸਾਨਾਂ ਦੇ ਕਰਜ਼ੇ ਮੁਆਫੀ ''ਤੇ ਫੋਕੀ ਬਿਆਨਬਾਜ਼ੀ ਨੂੰ ਕੀਤਾ ਪੇਸ਼ : ਪੀਟਰ ਸੰਧੂ

08/18/2017 3:15:55 PM


ਭਿੱਖੀਵਿੰਡ(ਸੁਖਚੈਨ,ਅਮਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਦੇ ਰਾਜ 'ਚ ਹਰੇਕ ਵਰਗ ਨੂੰ ਸਹੂਲਤਾਂ ਮਿਲ ਰਹੀਆਂ ਹਨ ।
ਸੂਤਰਾਂ ਅਨੁਸਾਰ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਇਨਫੋਟੈਕ ਵਾਈਸ ਚੈਅਰਮੈਨ ਅਤੇ ਕਾਂਗਰਸ ਪਾਰਟੀ ਦੇ ਜਰਨਲ ਸੈਕਟਰੀ ਪੰਜਾਬ ਤੇਜਪ੍ਰੀਤ ਸਿੰਘ ਪੀਟਰ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਉਹ ਪਾਰਟੀ ਹੈ ਜੋ ਜਨਤਾ ਦੇ ਹਿੱਤ ਵਿੱਚ ਕੰਮ ਕਰਦੀ ਹੈ ਅਤੇ ਅੱਜ ਪੰਜਾਬ ਦੇ ਕਿਸਾਨਾਂ ਦੇ ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਰਾਂ ਵੱਲੋਂ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਗਏ ਹਨ ਉਸ 'ਤੇ ਅਕਾਲੀ ਦਲ ਵੱਲੋਂ ਫੋਕੀ ਬਿਆਨਬਾਜ਼ੀ ਕਰਕੇ ਜਨਤਾ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਨੇ ਆਪਣੇ ਰਾਜ ਦੌਰਾਨ ਕਿਸਾਨਾਂ ਨੂੰ ਜੋ ਸਹੂਲਤ ਦਿੱਤੀ ਸੀ ਉਸ ਤੋਂ ਜਨਤਾ ਭਾਲੀਭਾਤ ਜਾਣੂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੋ ਵੀ ਪੰਜਾਬ ਦੀ ਜਨਤਾ ਨਾਲ ਵਾਅਦੇ ਕੀਤੇ ਗਏ ਹਨ ਉਨ੍ਹਾਂ ਨੂੰ ਜ਼ਰੂਰ ਪੂਰਾ ਕੀਤਾ ਜਾਵੇਗਾ। ਅਖੀਰ 'ਚ ਉਨ੍ਹਾਂ ਨੇ ਬੋਲਦਿਆਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਪੰਜਾਬ 'ਚੋਂ ਨਸ਼ੇ ਨੂੰ ਖਤਮ ਕਰਨ ਲਈ ਜੋ ਸਖਤ ਕਦਮ ਚੁੱਕੇ ਜਾ ਰਹੇ ਹਨ ਉਸ ਦੇ ਨਤੀਜੇ ਬਹੁਤ ਹੀ ਚੰਗੇ ਆ ਰਹੇ ਹਨ ਅਤੇ ਸਰਕਾਰ ਦੀ ਇਸ ਮੁਹਿੰਮ ਵਿਚ ਹੁਣ ਪਿੰਡਾਂ ਦੇ ਲੋਕ ਵੀ ਸਰਕਾਰ ਨਾਲ ਖੜੇ ਹਨ। ਇਸ ਮੌਕੇ ਉਨ੍ਹਾਂ ਨਾਲ ਜਸਪ੍ਰੀਤ ਸਿੰਘ ਸੰਧੂ ਰੱਬ, ਗੁਰਲਾਲ ਸਿੰਘ ਸੰਧੂ ਰੱਬ, ਸਾਬਕਾ ਚੈਅਰਮੈਨ ਗਰਭੇਜ ਸਿੰਘ, ਸੁਰ ਸਿੰਘ, ਸੇਵਾ ਸਿੰਘ ਸਾਬਕਾ ਪ੍ਰਧਾਨ, ਜਸਵਿੰਦਰ ਸਿੰਘ ਬਾਸਰਕੇ, ਜਥੇਦਾਰ ਹਰਪਾਲ ਸਿੰਘ ਬਲੇਰ, ਲਖਵਿੰਦਰ ਸਿੰਘ ਸੰਧੂ, ਸੁਰ ਸਿੰਘ ਆਦਿ ਹਾਜ਼ਰ ਸਨ।


Related News