ਵਿਦੇਸ਼ ਭੇਜਣ ਦੇ ਨਾਂ ''ਤੇ 12 ਲੱਖ ਦੀ ਠੱਗੀ

06/27/2017 12:51:45 AM

ਪਟਿਆਲਾ(ਬਲਜਿੰਦਰ)-ਥਾਣਾ ਸਿਵਲ ਲਾਈਨਜ਼ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ 'ਤੇ 12 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ 2 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਵਿਚ ਮਹੰਤ ਰਾਮ ਦਾਸ ਪੁੱਤਰ ਮਹੰਤ ਧਿਆਨ ਦਾਸ ਵਾਸੀ ਪਿੰਡ ਸਿੱਧੂਵਾਲ ਅਤੇ ਗੁਰਦੇਵ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਬਾਬਾ ਜੀਵਨ ਸਿੰਘ ਨਗਰ ਪਾਸੀ ਰੋਡ ਸ਼ਾਮਲ ਹਨ।  ਇਸ ਸਬੰਧੀ ਹਰਨੇਕ ਸਿੰਘ ਪੁੱਤਰ ਚੰਦ ਸਿੰਘ ਵਾਸੀ ਪਿੰਡ ਸਿੱਧੂਵਾਲ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਵਿਅਕਤੀਆਂ ਨੇ ਉਸ ਦੇ ਲੜਕੇ ਗੁਰਭੇਜ ਸਿੰਘ ਨੂੰ ਵਿਦੇਸ਼ ਭੇਜਣ ਲਈ 12 ਲੱਖ ਰੁਪਏ ਲਏ ਸਨ। ਬਾਅਦ ਵਿਚ ਨਾ ਤਾਂ ਲੜਕੇ ਨੂੰ ਬਾਹਰ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਉਕਤ ਵਿਅਕਤੀਆਂ ਵੱਲੋਂ ਦਿੱਤੇ ਸਾਰੇ ਚੈੱਕ ਬਾਊਂਸ ਹੋ ਗਏ। ਪੁਲਸ ਨੇ ਇਸ ਮਾਮਲੇ ਵਿਚ ਪੜਤਾਲ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ 420 ਆਈ. ਪੀ. ਸੀ. ਅਤੇ ਪੰਜਾਬ ਹਿਊਮਨ ਸਮੱਗਲਿੰਗ ਐਕਟ 2014 ਦੀ ਧਾਰਾ 13 ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News