ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ ''ਚ 3 ਨਾਮਜ਼ਦ

12/13/2017 12:36:10 AM

ਫਿਰੋਜ਼ਪੁਰ(ਕੁਮਾਰ, ਮਲਹੋਤਰਾ)—ਇਕ ਔਰਤ ਨੂੰ ਵਿਦੇਸ਼ ਭੇਜਣ ਅਤੇ ਵਰਕ ਪਰਮਟ ਵੀਜ਼ਾ ਲਵਾ ਕੇ ਦੇਣ ਦਾ ਝਾਂਸਾ ਦੇ ਕੇ ਇਕ ਲੱਖ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ 3 ਵਿਅਕਤੀਆਂ ਖਿਲਾਫ ਧੋਖਾਦੇਹੀ ਤਹਿਤ ਮੁਕੱਦਮਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਗੁਰਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਲਖਵਿੰਦਰ ਸਿੰਘ ਪੁੱਤਰ ਕ੍ਰਿਪਾਲ ਸਿੰਘ ਵਾਸੀ ਬਾਗੀ ਰੋਡ, ਫਿਰੋਜ਼ਪੁਰ ਸਿਟੀ ਨੇ ਦੋਸ਼ ਲਾਇਆ ਹੈ ਕਿ ਉਸ ਦੀ ਪਤਨੀ ਨੂੰ ਵਿਦੇਸ਼ ਭੇਜਣ ਅਤੇ ਵਰਕ ਪਰਮਟ ਵੀਜ਼ਾ ਲਵਾ ਕੇ ਦੇਣ ਦਾ ਝਾਂਸਾ ਦੇ ਕੇ ਕਥਿਤ ਰੂਪ ਵਿਚ ਜਗਦੇਵ ਸਿੰਘ ਉਰਫ ਜੱਗਾ, ਅਰਜਨ ਸਿੰਘ ਉਰਫ ਲਾਡੀ ਅਤੇ ਗੁਰਮੀਤ ਸਿੰਘ ਲਵਲੀ ਨੇ ਇਕ ਲੱਖ ਰੁਪਏ ਲਏ ਸਨ ਪਰ ਨਾ ਤਾਂ ਉਸ ਦੀ ਪਤਨੀ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ। ਉਨ੍ਹਾਂ ਕਿਹਾ ਕਿ ਪੁਲਸ ਨੇ ਨਾਮਜ਼ਦ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News