ਬਡੂੰਗਰ ਨੇ ਗਿਆਨੀ ਮੱਲ ਸਿੰਘ ਦੇ ਅਕਾਲ ਚਲਾਣੇ ''ਤੇ ਕੀਤਾ ਡੂੰਘੇ ਅਫਸੋਸ ਦਾ ਪ੍ਰਗਟਾਵਾ

08/17/2017 2:00:24 PM

ਅੰਮ੍ਰਿਤਸਰ - ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਗਿਆਨੀ ਮੱਲ ਸਿੰਘ ਸਿੱਖ ਕੌਮ ਦੀ ਵਿਦਵਾਨ ਸ਼ਖਸੀਅਤ ਸਨ ਅਤੇ ਉਨ੍ਹਾਂ ਦੀਆਂ ਪੰਥਕ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਗਿਆਨੀ ਮੱਲ ਸਿੰਘ ਨੇ 1979 ਵਿਚ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਵਿਖੇ ਗ੍ਰੰਥੀ ਵਜੋਂ ਸੇਵਾਵਾਂ ਸ਼ੁਰੂ ਕੀਤੀਆਂ ਅਤੇ ਗੁਰੂ ਦੀ ਭੈਅ-ਭਾਵਨੀ 'ਚ ਸੇਵਾ ਕਰਦਿਆਂ ਆਪਣੀ ਗੁਰਮਤਿ ਯੋਗਤਾ ਤੇ ਬੁੱਧੀਮਤਾ ਸਦਕਾ ਤਖਤ ਸਾਹਿਬ ਦੇ ਜਥੇਦਾਰ ਦੀ ਸੇਵਾ ਪ੍ਰਾਪਤ ਕੀਤੀ। ਉਹ ਤਖਤ ਸ੍ਰੀ ਦਮਦਮਾ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਹੈੱਡ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਂਦੇ ਰਹੇ। ਪ੍ਰੋ. ਬਡੂੰਗਰ ਨੇ ਕਿਹਾ ਕਿ ਗਿਆਨੀ ਮੱਲ ਸਿੰਘ ਦੇ ਅਕਾਲ ਚਲਾਣੇ ਨਾਲ ਕੌਮ ਇਕ ਵਿਦਵਾਨ ਜਥੇਦਾਰ ਤੋਂ ਵਾਂਝੀ ਹੋ ਗਈ ਹੈ।


Related News