23 ਸਾਲਾ ਲੜਕੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

10/18/2017 5:22:32 PM

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਸ਼ਹਿਰ ਦੇ ਮੱਖੂ ਗੇਟ ਏਰੀਆ ਵਿਚ ਬੀਤੀ ਸ਼ਾਮ ਮਾਰ ਦੇਣ ਦੀ ਨੀਅਤ ਨਾਲ ਇਕ 23 ਸਾਲਾ ਲੜਕੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖਮੀ ਕਰ ਦਿੱਤਾ ਗਿਆ, ਜਿਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਇਲਾਜ ਲਈ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ।
ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫਿਰੋਜ਼ਪੁਰ ਦੇ ਇੰਸਪੈਕਟਰ ਜਸਵੀਰ ਸਿੰਘ ਨੇ ਦੱਸਿਆ ਕਿ ਜ਼ਖਮੀ ਲੜਕੀ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਬਿੰਦਰ ਪਤਨੀ ਛਿੰਦਾ ਅਤੇ ਗੌਤਮ ਵਾਸੀ ਅਲੀ ਕੇ ਨੇ ਉਸ ਨੂੰ ਮਾਰ ਦੇਣ ਦੀ ਨੀਅਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਜ਼ਖਮੀ ਹੋ ਗਈ।


Related News