ਦੇਖੋ ਸ੍ਰੀ ਹਰਿਮੰਦਰ ਸਾਹਿਬ ''ਚ ਹੋਈ ਆਤਿਸ਼ਬਾਜ਼ੀ ਦਾ ਅਲੌਕਿਕ ਨਜ਼ਾਰਾ (ਵੀਡੀਓ)

04/19/2017 7:28:40 PM

ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਅਲੌਕਿਕ ਆਤਿਸ਼ਬਾਜ਼ੀ ਦਾ ਨਜ਼ਾਰਾ ਦੇਖਣ ਨੂੰ ਮਿਲਿਆ। ਦੇਸ਼-ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿਚ ਸੰਗਤਾਂ ਵਲੋਂ ਦੀਪਮਾਲਾ ਕੀਤੀ ਗਈ। ਗੁਰੂ ਘਰ ''ਚ ਸਜਾਵਟ ਲਈ ਲੱਗੀਆਂ ਲਾਈਟਾਂ ਦਾ ਨਜ਼ਾਰਾ ਵੀ ਦੇਖਦਿਆਂ ਹੀ ਬਣਦਾ ਸੀ। ਸੰਗਤਾਂ ਇਸ ਅਲੌਕਿਕ ਨਜ਼ਾਰੇ ਨੂੰ ਦੇਖ ਕੇ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰ ਰਹੀਆਂ ਸਨ।
ਸ਼ਹੀਦਾਂ ਦੇ ਸਰਤਾਜ ਤੇ ਸ਼ਾਂਤੀ ਦੇ ਪੁੰਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਦੁਨੀਆ ਭਰ ਵਿਚ ਜਿੱਥੇ ਗੁਰੂ ਨਾਨਕ ਨਾਮਲੇਵਾ ਸੰਗਤਾਂ ਰਹਿ ਰਹੀਆਂ ਹਨ, ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।


Gurminder Singh

Content Editor

Related News