ਗੁਰਦੁਆਰਾ ਸਾਹਿਬ ਦੇ ਨਿਰਮਾਣ ਲਈ ਭਾਈ ਮਨਜੀਤ ਸਿੰਘ ਨੇ ਦਿੱਤਾ 25 ਹਜ਼ਾਰ ਦਾ ਚੈੱਕ

01/17/2018 3:35:10 PM

ਝਬਾਲ, ਬੀੜ ਸਾਹਿਬ (ਲਾਲੂਘੁੰਮਣ, ਬਖਤਾਵਰ) - ਸਰਹੱਦੀ ਪਿੰਡ ਆਸਲ ਉਤਾੜ ਸਥਿਤ ਗੁਰਦੁਆਰਾ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ (ਕਿਲਾ ਆਲੀਆਨਾ) ਵਿਖੇ ਚੱਲ ਰਹੇ ਨਿਰਮਾਣ ਕਾਰਜਾਂ ਲਈ ਗੁਰਦੁਆਰਾ ਸਾਹਿਬ ਜੀ ਦੀ ਕਮੇਟੀ ਦੇ ਪ੍ਰਬੰਧਕ ਅਤੇ ਨੰਬਰਦਾਰ ਸ਼ਮਸ਼ੇਰ ਸਿੰਘ ਨੂੰ ਗੁ. ਬੀੜ ਸਾਹਿਬ ਵਿਖੇ 25 ਹਜ਼ਾਰ ਰੁਪਏ ਦਾ ਚੈੱਕ ਸ਼੍ਰੋਮਣੀ ਕਮੇਟੀ ਵੱਲੋਂ ਭੇਜਿਆ ਗਿਆ। ਚੈੱਕ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਭਾਈ ਮਨਜੀਤ ਸਿੰਘ ਵੱਲੋਂ ਸੌਂਪਿਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਭਾਈ ਮਨਜੀਤ ਸਿੰਘ ਭੂਰੇ ਨੇ ਦੱਸਿਆ ਕਿ ਸ਼੍ਰੋਮਣੀ ਗੁ. ਪ੍ਰਬੰਧਕ ਕਮੇਟੀ ਧਰਮ ਕਰਮ ਦੇ ਕਾਰਜਾਂ ਅਤੇ ਗੁਰਧਾਮਾਂ ਦੀ ਸਾਂਭ ਸੰਭਾਲ ਲਈ ਅਹਿਮ ਭੂਮਿਕਾ ਨਿਭਾਅ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਆਸਲ ਉਤਾੜ ਦੀਆਂ ਸੰਗਤਾਂ ਵੱਲੋਂ ਪਿੰਡ ਦੇ ਗੁ. ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਵਿਖਏ ਇੰਟਰਲਾਕਿੰਗ ਲਾਉਣ ਦੇ ਚੱਲ ਰਹੇ ਨਿਰਮਾਣ ਕਾਰਜਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਸੀ। ਜਿਸ ਨੂੰ ਪ੍ਰਵਾਨ ਕਰਦਿਆਂ ਪ੍ਰਧਾਨ ਸ਼੍ਰੋਮਣੀ ਕਮੇਟੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ 'ਤੇ 25 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਭੇਜਿਆ ਗਿਆ ਹੈ ਜੋ ਪਿੰਡ ਦੇ ਮੋਹਤਬਰਾਂ ਅਤੇ ਗੁ. ਸਾਹਿਬ ਦੇ ਪ੍ਰਬੰਧਕਾਂ ਨੂੰ ਬੁੱਧਵਾਰ ਗੁ. ਬੀੜ ਸਾਹਿਬ ਵਿਖੇ ਸੌਂਪਿਆ ਗਿਆ ਹੈ। ਇਸ ਮੌਕੇ ਐਡੀਸ਼ਨਲ ਮੈਨੇਜਰ ਸਤਨਾਮ ਸਿੰਘ ਝਬਾਲ, ਬਲਕਾਰ ਸਿੰਘ ਛਾਪਾ, ਦਿਲਬਾਗ ਸਿੰਘ ਝਬਾਲ ਤੋਂ ਇਲਾਵਾ ਬਲਵਿੰਦਰ ਸਿੰਘ ਨੰਬਰਦਾਸ ਜਸਵੰਤ ਸਿੰਘ ਮੈਂਬਰ ਗੁ. ਕਮੇਟੀ, ਮਿਲਖਾ ਸਿੰਘ, ਰਣਜੀਤ ਸਿੰਘ, ਗੁਲਜਾਰ ਸਿੰਘ, ਬਲਕਾਰ ਸਿੰਘ, ਬੇਅੰਤ ਸਿੰਘ ਸਮਰਾ, ਗੁਰਬਾਜ ਸਿੰਘ ਡਲੀਰੀ, ਇੰ. ਪ੍ਰੇਮ ਸਿੰਘ ਅਤੇ ਪ੍ਰਦੀਪ ਸਿੰਘ ਆਦਿ ਮੌਜੂਦ ਸਨ।


Related News