ਗੁਰਦੁਆਰਾ ਸਿੰਘ ਸਭਾ ਦੇ ਸਾਹਮਣੇ ਨਾਲੇ ''ਚ ਜਮ੍ਹਾ ਗੰਦਗੀ

12/11/2017 1:31:33 AM

ਰੂਪਨਗਰ, (ਵਿਜੇ)- ਸਰਕੂਲਰ ਰੋਡ 'ਤੇ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਸਾਹਮਣੇ ਇਕ ਨਾਲੇ ਦੇ ਬੰਦ ਹੋਣ ਕਾਰਨ ਉਥੇ ਗੰਦਗੀ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ। ਸਰਕੂਲਰ ਰੋਡ ਜੋ ਸ਼ਹਿਰ ਦੀ ਇਕ ਮਹੱਤਵਪੂਰਨ ਸੜਕ ਹੈ, 'ਤੇ ਗੁਰਦੁਆਰਾ ਸਾਹਿਬ ਦੇ ਗੇਟ ਦੇ ਸਾਹਮਣੇ ਗੰਦੇ ਪਾਣੀ ਦਾ ਨਿਕਾਸੀ ਨਾਲਾ ਬੰਦ ਪਿਆ ਹੈ, ਜਿਥੇ ਗੰਦਗੀ ਜਮ੍ਹਾ ਹੋਣੀ ਸ਼ੁਰੂ ਹੋ ਗਈ ਹੈ। ਲੋਕਾਂ ਦਾ ਇਥੋਂ ਲੰਘਣਾ ਮੁਸ਼ਕਲ ਹੋ ਗਿਆ ਹੈ। ਖਾਸ ਤੌਰ 'ਤੇ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੀਆਂ ਸੰਗਤਾਂ ਨੂੰ ਕਾਫੀ ਪ੍ਰੇਸ਼ਾਨੀ ਹੋ ਰਹੀ ਹੈ। ਇਸ ਕਰ ਕੇ ਟ੍ਰੈਫਿਕ ਜਾਮ ਹੋਣਾ ਵੀ ਸ਼ੁਰੂ ਹੋ ਗਿਆ ਹੈ ਕਿਉਂਕਿ ਸੜਕ ਦਾ ਇਹ ਖੇਤਰ ਪਹਿਲਾਂ ਨਾਲੋਂ ਕਾਫੀ ਤੰਗ ਹੈ, ਜਿਸ ਕਾਰਨ ਹਾਦਸਿਆਂ ਦੀ ਸੰਭਾਵਨਾ ਵੀ ਵਧ ਗਈ ਹੈ। ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਇਸ ਸਬੰਧ ਵਿਚ ਨਗਰ ਕੌਂਸਲ ਅਧਿਕਾਰੀਆਂ ਨੂੰ ਵੀ ਕਈ ਸ਼ਿਕਾਇਤਾਂ ਕੀਤੀਆਂ ਹਨ ਪਰ ਅਜੇ ਤੱਕ ਕੋਈ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ। ਉਨ੍ਹਾਂ ਕਿਹਾ ਕਿ ਜੇਕਰ ਇਥੇ ਕੋਈ ਦੁਰਘਟਨਾ ਹੁੰਦੀ ਹੈ ਤਾਂ ਉਸ ਲਈ ਪ੍ਰਸ਼ਾਸਨ ਅਤੇ ਨਗਰ ਕੌਂਸਲ ਜ਼ਿੰਮੇਵਾਰ ਹੋਵੇਗੀ।


Related News