ਗੁਰਦੁਆਰੇ ਦੇ ਤਾਲੇ ਤੋੜ ਕੇ ਨਕਦੀ ਚੋਰੀ

12/10/2017 2:27:25 PM

ਅੰਮ੍ਰਿਤਸਰ (ਸੰਜੀਵ) - ਗੁਰਦੁਆਰੇ ਦੇ ਤਾਲੇ ਤੋੜ ਕੇ ਨਕਦੀ ਚੋਰੀ ਕਰ ਕੇ ਲਿਜਾਣ ਦੇ ਦੋਸ਼ 'ਚ ਥਾਣਾ ਘਰਿੰਡਾ ਦੀ ਪੁਲਸ ਨੇ ਗੁਰਦੇਵ ਸਿੰਘ ਨਿਵਾਸੀ ਚੀਚਾ ਵਿਰੁੱਧ ਕੇਸ ਦਰਜ ਕੀਤਾ ਹੈ। 
ਇਸ ਸਬੰਧੀ ਜਾਣਕਾਰੀ ਦਿੰਦੇ ਜਸਪਾਲ ਸਿੰਘ ਨੇ ਦੱਸਿਆ ਕਿ ਉਹ ਪਿਛਲੇ 11 ਸਾਲਾਂ ਤੋਂ ਗੁਰਦੁਆਰਾ ਅੰਨਤੀ ਵਾਲਾ ਵਿਖੇ ਗ੍ਰੰਥੀ ਦੇ ਅਹੁਦੇ 'ਤੇ ਤਾਇਨਾਤ ਹੈ, ਬੀਤੀ ਰਾਤ ਉਹ ਵਿਰਸਾ ਸਿੰਘ ਦੇ ਘਰ ਪਾਠ ਦੀ ਸੇਵਾ ਲਈ ਗਿਆ, ਜਦੋਂ ਸਵੇਰੇ 5 ਵਜੇ ਵਾਪਸ ਪਰਤਿਆ ਤਾਂ ਉਸ ਨੇ ਦੇਖਿਆ ਕਿ ਗੁਰਦੁਆਰੇ ਦੇ ਤਾਲੇ ਟੁੱਟੇ ਹੋਏ ਸਨ ਅਤੇ ਅੰਦਰ ਪਈ ਨਕਦੀ ਚੋਰੀ ਹੋ ਚੁੱਕੀ ਸੀ। ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਤੋਂ ਇਹ ਸਾਫ਼ ਹੋਇਆ ਕਿ ਇਸ ਵਾਰਦਾਤ ਨੂੰ ਉਕਤ ਮੁਲਜ਼ਮ ਨੇ ਅੰਜਾਮ ਦਿੱਤਾ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
 


Related News