ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਨਵੇਂ ਬਣਾਏ ਬਾਸਕਟਬਾਲ ਗਰਾਊਂਡ ਨੂੰ ਜ਼ਿਲੇ ਦੇ ਖਿਡਾਰੀਆਂ ਨੂੰ ਕੀਤਾ ਸਮਰਪਿਤ

08/16/2017 3:13:27 PM

ਮੁਕਤਸਰ (ਤਰਸੇਮ ਢੁੱਡੀ) - ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਬੀਤੀ ਰਾਤ ਨਵੇਂ ਬਣਾਏ ਬਾਸਕਟਬਾਲ ਗਰਾਊਂਡ ਨੂੰ ਜ਼ਿਲੇ ਦੇ ਖਿਡਾਰੀਆਂ ਨੂੰ ਸਮਰਪਿਤ ਕਰ ਦਿੱਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੁਮੀਤ ਜਾਰੰਗਲ ਆਈ. ਏ. ਐਸ. ਮੁੱਖ ਮਹਿਮਾਨ ਸਨ। ਉਨ੍ਹਾਂ ਨੇ ਦੱਸਿਆ ਕਿ ਜ਼ਿਲੇ ਦੇ ਖਿਡਾਰੀਆਂ ਨੂੰ ਵਧੀਆਂ ਖੇਡ ਸਹੁਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦਾ ਮੁੱਖ ਉਦੇਸ਼ ਹੈ ਅਤੇ ਇਸ ਲਈ ਜ਼ਿਲਾ ਓਲਪਿੰਕ ਐਸੋਸੀਏਸ਼ਨ ਵੱਲੋਂ ਵੀ ਲਗਾਤਾਰ ਯਤਨ ਕੀਤੇ ਜਾਂਦੇ ਹਨ। ਉਨ੍ਹਾਂ ਨੇ ਦੱਸਿਆ ਕਿ ਜ਼ਿਲੇ ਦੇ ਖਿਡਾਰੀਆਂ ਲਈ ਪੰਜਾਬ ਸਰਕਾਰ ਵੱਲੋਂ ਵੀ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਸੁਤੰਤਰਤਾ ਦਿਵਸ ਦੇ ਸਬੰਧ 'ਚ ਇੱਥੇ ਇਕ ਰਿਲੇਅ ਦੌੜ ਅਤੇ ਬਾਸਕਟਬਾਲ ਦਾ ਪ੍ਰਦਰਸ਼ਨੀ ਮੈਚ ਕਰਵਾਇਆ ਗਿਆ। ਰਿਲੇਅ ਦੌੜ 'ਚ ਪਨੀਵਾਲਾ ਫੱਤਾ ਪਿੰਡ ਨੇ ਪਹਿਲਾਂ ਸਥਾਨ ਹਾਸਲ ਕੀਤਾ ਜਦ ਕਿ ਦੋਦਾ ਨੇ ਦੂਜਾ ਅਤੇ ਭਾਈ ਮਸਤਾਨ ਸਿੰਘ ਸਪੋਰਟਸ ਕਲੱਬ ਸ੍ਰੀ ਮੁਕਤਸਰ ਸਾਹਿਬ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਮੁਕਤਸਰ ਬਾਸਕਟਬਾਲ ਕਲੱਬ ਦੇ ਸਹਿਯੋਗ ਨਾਲ ਬਾਸਕਟਬਾਲ ਦਾ ਡੇਅ ਨਾਈਟ ਮੈਚ ਕਰਵਾਇਆ ਗਿਆ। ਇਹ ਮੈਚ ਸ੍ਰੀ ਮੁਕਤਸਰ ਸਾਹਿਬ ਅਤੇ ਗਿੱਦੜਬਾਹਾ ਵਿਚਕਾਰ ਹੋਇਆ ਅਤੇ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਇਹ ਮੈਚ ਜਿੱਤਿਆ।


Related News