ਜਿਪਸੀ ਤੇ ਮੋਟਰਸਾਈਕਲ ਦੀ ਟੱਕਰ ''ਚ ਬੱਚੀ ਸਮੇਤ 2 ਦੀ ਮੌਤ

08/17/2017 2:59:54 AM

ਬਰਨਾਲਾ,   (ਵਿਵੇਕ ਸਿੰਧਵਾਨੀ, ਰਵੀ)-  ਜਿਪਸੀ ਵੱਲੋਂ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦੇਣ ਕਾਰਨ ਮੋਟਰਸਾਈਕਲ ਚਾਲਕ ਅਤੇ ਉਸ ਦੀ ਪੋਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਚੌਕ ਹੰਡਿਆਇਆ ਦੇ ਸਹਾਇਕ ਥਾਣੇਦਾਰ ਗਿਆਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਭੋਲਾ ਸਿੰਘ ਦੇ ਲੜਕੇ ਕੇਸਰ ਸਿੰਘ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਉਸ ਦਾ ਪਿਤਾ ਭੋਲਾ ਸਿੰਘ (60) ਤੇ ਭਤੀਜੀ ਕਮਲਦੀਪ ਕੌਰ (5) ਆਪਣੇ ਮੋਟਰਸਾਈਕਲ 'ਤੇ ਘਰ ਵੱਲ ਨੂੰ ਆ ਰਹੇ ਸਨ ਤਾਂ ਹੰਡਿਆਇਆ ਵੱਲੋਂ ਆਉਂਦੀ ਇਕ ਤੇਜ਼ ਰਫ਼ਤਾਰ ਜਿਪਸੀ ਨੇ ਲਾਪ੍ਰਵਾਹੀ ਨਾਲ ਉਸ ਦੇ ਪਿਤਾ ਦੇ ਮੋਟਰਸਾਈਕਲ ਵਿਚ ਟੱਕਰ ਮਾਰੀ ਜਿਸ ਕਾਰਨ ਦੋਵੇਂ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਕਮਲਦੀਪ ਕੌਰ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਅਤੇ ਭੋਲਾ ਸਿੰਘ ਨੂੰ ਬਾਹਰ ਰੈਫਰ ਕਰ ਦਿੱਤਾ ਤੇ ਉਨ੍ਹਾਂ ਰਸਤੇ ਵਿਚ ਹੀ ਦਮ ਤੋੜ ਦਿੱਤਾ। 
ਪੁਲਸ ਨੇ ਮੁੱਦਈ ਦੇ ਬਿਆਨਾਂ ਦੇ ਆਧਾਰ 'ਤੇ ਜਿਪਸੀ ਚਾਲਕ ਗੁਰਮੇਲ ਸਿੰਘ ਉਰਫ ਗੇਲਾ ਪੁੱਤਰ ਸੁਖਦੇਵ ਸਿੰਘ ਵਾਸੀ ਧੌਲਾ ਵਿਰੁੱਧ ਮੁਕੱਦਮਾ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News