ਹੈਰੋਇਨ, ਨਸ਼ੀਲਾ ਪਾਊਡਰ ਤੇ ਨਸ਼ੀਲੀਆਂ ਗੋਲੀਆਂ ਬਰਾਮਦ

12/11/2017 3:33:17 AM

ਮੋਗਾ,   (ਆਜ਼ਾਦ)-  ਪੁਲਸ ਵੱਲੋਂ ਨਸ਼ੀਲੇ ਪਦਾਰਥਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਦੋ ਔਰਤਾਂ ਸਮੇਤ 9 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ, ਜਦਕਿ ਇਕ ਪੁਲਸ ਦੇ ਕਾਬੂ ਨਹੀਂ ਆ ਸਕਿਆ। ਪੁਲਸ ਪਾਰਟੀ ਨੇ ਤਲਵੰਡੀ ਨੌ ਬਹਾਰ ਕੋਲੋਂ ਸ਼ੱਕ ਦੇ ਆਧਾਰ 'ਤੇ ਇੰਦਰਜੀਤ ਸਿੰਘ ਨਿਵਾਸੀ ਪਿੰਡ ਦੌਲੇਵਾਲਾ ਨੂੰ ਕਾਬੂ ਕਰ ਕੇ 5 ਗ੍ਰਾਮ ਹੈਰੋਇਨ ਅਤੇ 805 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਨਹਿਰ ਜ਼ੀਰਾ ਰੋਡ ਮੋਗਾ ਕੋਲੋਂ ਗੁਰਪ੍ਰੀਤ ਸਿੰਘ ਉਰਫ ਗੋਪੀ ਨਿਵਾਸੀ ਪਿੰਡ ਦਾਤੇਵਾਲਾ ਨੂੰ ਕਾਬੂ ਕਰ ਕੇ 150 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ। ਨਛੱਤਰ ਸਿੰਘ ਨਿਵਾਸੀ ਪਿੰਡ ਵੱਡਾ ਘਰ ਨੂੰ ਕਾਬੂ ਕਰ ਕੇ 30 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ। ਬੂਟਾ ਸਿੰਘ ਨਿਵਾਸੀ ਪਿੰਡ ਚੜਿੱਕ ਨੂੰ ਵਿਸ਼ਵਕਰਮਾ ਚੌਕ ਮੋਗਾ ਕੋਲੋਂ ਕਾਬੂ ਕਰ ਕੇ ਉਸ ਤੋਂ 450 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਅਨੂਪ ਕੌਰ ਅਤੇ ਰਾਜਵਿੰਦਰ ਕੌਰ ਦੋਵੇਂ ਨਿਵਾਸੀ ਪਿੰਡ ਦੌਲੇਵਾਲਾ ਨੂੰ ਕਾਬੂ ਕਰ ਕੇ 1020 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪਿੰਡ ਡਗਰੂ ਕੋਲੋਂ ਸੁਖਵਿੰਦਰ ਸਿੰਘ ਉਰਫ ਲਾਡੀ ਨਿਵਾਸੀ ਪਿੰਡ ਤਲਵੰਡੀ ਮੰਗੇ ਖਾਂ ਨੂੰ ਕਾਬੂ ਕਰ ਕੇ 210 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।   ਪਿੰਡ ਦੌਲੇਵਾਲਾ ਕੋਲੋਂ ਸ਼ੱਕ ਦੇ ਆਧਾਰ 'ਤੇ ਬਾਜ ਸਿੰਘ ਅਤੇ ਮਨਪ੍ਰੀਤ ਸਿੰਘ ਉਰਫ ਪੀਤਾ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 1670 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਜਾਂਚ ਉਪਰੰਤ ਉਕਤ ਮਾਮਲੇ 'ਚ ਘੁੱਦਾ ਸਿੰਘ ਨਿਵਾਸੀ ਪਿੰਡ ਦੌਲੇਵਾਲਾ ਨੂੰ ਨਾਮਜ਼ਦ ਕੀਤਾ ਗਿਆ, ਜੋ ਪੁਲਸ ਦੇ ਕਾਬੂ ਨਹੀਂ ਆ ਸਕਿਆ। ਉਕਤ ਸਾਰੇ ਕਾਬੂ ਕੀਤੇ ਗਏ ਅਤੇ ਭਗੌੜੇ ਦੋਸ਼ੀ ਸਮੇਤ ਵੱਖ-ਵੱਖ ਥਾਣਿਆਂ 'ਚ ਮਾਮਲੇ ਦਰਜ ਕੀਤੇ ਗਏ ਹਨ।


Related News