ਦੁਰਗਾ ਗੁਪਤਾ ਕਤਲ ਮਾਮਲੇ ''ਚ ਸ਼ਾਰਪ ਸ਼ੂਟਰ ਸ਼ੇਰਾ ਤੇ ਰਮਨਦੀਪ ਅਦਾਲਤ ''ਚ ਪੇਸ਼, ਤਿੰਨ ਦਿਨ ਦੇ ਹੋਰ ਰਿਮਾਂਡ ''ਤੇ

12/11/2017 6:57:14 PM

ਖੰਨਾ (ਭਾਰਦਵਾਜ) : ਪੰਜਾਬ ਵਿਚ ਪਿਛਲੇ ਸਮੇਂ ਦੌਰਾਨ ਹੋਏ ਹਿੰਦੂ ਆਗੂਆਂ ਦੇ ਕਤਲ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਸ਼ਾਰਪ ਸ਼ੂਟਰ ਹਰਦੀਪ ਸ਼ੇਰਾ ਅਤੇ ਉਸ ਦੇ ਸਾਥੀ ਰਮਨਦੀਪ ਸਿੰਘ ਨੂੰ ਦੁਰਗਾ ਗੁਪਤਾ ਕਤਲ ਕੇਸ ਮਾਮਲੇ 'ਚ ਖੰਨਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਦੋਵਾਂ ਨੂੰ ਚਾਰ ਦਿਨ ਦੇ ਰਿਮਾਂਡ ਖਤਮ ਹੋਣ ਤੋਂ ਬਾਅਦ ਜੱਜ ਰਾਧਿਕਾ ਪੁਰੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਦੋਵਾਂ ਨੂੰ ਤਿੰਨ ਦਿਨ ਦੇ ਹੋਰ ਰਿਮਾਂਡ 'ਤੇ ਭੇਜ ਦਿੱਤਾ।
ਪੁਲਸ ਨੇ ਜੱਜ ਸਾਹਮਣੇ ਤਰਕ ਦਿੱਤਾ ਕਿ ਅਜੇ ਇਸ ਗੱਲ ਦਾ ਪਤਾ ਲਗਾਉਣਾ ਹੈ ਬਾਕੀ ਹੈ ਕਿ ਇਨ੍ਹਾਂ ਦੇ ਨੈੱਟਵਰਕ ਹੋਰ ਕਿੱਥੇ ਤਕ ਹੈ, ਜਿਸ ਤੋਂ ਬਾਅਦ ਮਾਨਯੋਗ ਜੱਜ ਨੇ ਦੋਵਾਂ ਦਾ ਤਿੰਨ ਦਿਨ ਦਾ ਰਿਮਾਂਡ ਦੇ ਦਿੱਤਾ।
ਦੂਜੇ ਪਾਸੇ ਰਮਨਦੀਪ ਸਿੰਘ ਦੀ ਮਾਤਾ ਗੁਰਨਾਮ ਕੌਰ ਅਤੇ ਪਿਤਾ ਗੁਰਦੇਵ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਪੁੱਤਰ ਬੇਕਸੂਰ ਹੈ ਅਤੇ ਉਸ ਨੂੰ ਇਨ੍ਹਾਂ ਕਤਲ ਕੇਸਾਂ ਵਿਚ ਨਾਜਾਇਜ਼ ਫਸਾਇਆ ਜਾ ਰਿਹਾ ਹੈ।


Related News