ਘਰ ''ਚੋਂ ਸੋਨੇ ਦੇ ਗਹਿਣੇ ਤੇ ਹੋਰ ਸਾਮਾਨ ਚੋਰੀ

10/18/2017 6:15:36 PM

ਮੁਕੇਰੀਆਂ(ਝਾਵਰ)— ਬਾਗੋਵਾਲ ਕਾਲੋਨੀ ਵਾਰਡ ਨੰਬਰ 11 ਮੁਕੇਰੀਆਂ ਦੇ ਰਾਜੀਵ ਕੁਮਾਰ ਪੁੱਤਰ ਦੇਵਰਾਜ ਸ਼ਰਮਾ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਕਿਹਾ ਕਿ ਉਹ ਆਪਣੀ ਪਤਨੀ ਨਾਲ ਘਰ ਦੇ ਦਰਵਾਜ਼ਿਆਂ ਨੂੰ ਤਾਲੇ ਲਾ ਕੇ ਕਿਤੇ ਬਾਹਰ ਗਏ ਸਨ। ਜਦੋਂ ਉਹ ਦੁਪਹਿਰ ਬਾਅਦ ਘਰ ਵਾਪਸ ਆਏ ਤਾਂ ਦਰਵਾਜ਼ਿਆਂ ਦੇ ਤਾਲੇ ਟੁੱਟੇ ਪਏ ਸਨ ਅਤੇ ਅੰਦਰ ਸਾਮਾਨ ਖਿੱਲਰਿਆ ਪਿਆ ਸੀ। ਉਨ੍ਹਾਂ ਨੇ ਦੱਸਿਆ ਕਿ ਅਣਪਛਾਤੇ ਚੋਰਾਂ ਨੇ ਘਰ ਵਿਚੋਂ ਸੋਨੇ ਦੇ ਗਹਿਣੇ ਤੇ ਹੋਰ ਸਾਮਾਨ ਚੋਰੀ ਕਰ ਲਿਆ ਸੀ। ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News