ਪਿੰਡ ਬੁਰਜ ਵਿਖੇ ਹਰ ਘਰ ''ਚ ਪਖਾਨੇ ਬਣਾਉਣ ਦਾ ਕੰਮ ਆਰੰਭ: ਅਵਤਾਰ ਬੁਰਜ

10/16/2017 7:00:19 PM

ਝਬਾਲ/ ਬੀੜ ਸਾਹਿਬ( ਲਾਲੂਘੁੰਮਣ, ਬਖਤਾਵਰ, ਭਾਟੀਆ)— ਸਵੱਛ ਭਾਰਤ ਮੁਹਿੰਮ ਤਹਿਤ ਖੁੱਲ੍ਹੇ 'ਚ ਜੰਗਲਪਾਣੀ ਤੋਂ ਮੁਕਤੀ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਗਈ ਮੁਹਿੰਮ ਤਹਿਤ ਹਲਕਾ ਤਰਨਤਾਰਨ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਅਤੇ ਸਰਪੰਚ ਮੋਨੂੰ ਚੀਮਾ ਦੀ ਅਗਵਾਈ ਹੇਠ ਪਿੰਡ ਝਬਾਲ ਖੁਰਦ ਵਿਖੇ ਹਰ ਘਰ 'ਚ ਪਖਾਨੇ ਬਣਾਉਣ ਦਾ ਕੰਮ ਆਰੰਭ ਕਰਵਾ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਾਂਗਰਸੀ ਆਗੂ ਅਵਤਾਰ ਸਿੰਘ ਬੁਰਜ ਨੇ ਦੱਸਿਆ ਕਿ ਪਿੰਡ ਵਿਖੇ ਮਿਸ਼ਨ ਸਵੱਛ ਪੰਜਾਬ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਮੋਟੀਵੇਟਰ ਭੋਲਾ ਸਿੰਘ ਠੱਠਾ ਦੀ ਦੇਖ ਰੇਖ ਹੇਠ ਪਿੰਡ ਬੁਰਜ 195 ਵਿਖੇ ਗੁਰਮੇਜ ਸਿੰਘ, ਬਲਵਿੰਦਰ ਸਿੰਘ, ਸੁਖਰਾਜ ਸਿੰਘ, ਸੁਖਦੇਵ ਸਿੰਘ, ਕੁਲਬੀਰ ਕੌਰ, ਕੁਲਵਿੰਦਰ ਕੌਰ, ਤਰਸ਼ੇਮ ਸਿੰਘ, ਚਰਨ ਸਿੰਘ ਅਤੇ ਜੋਗਿੰਦਰ ਸਿੰਘ ਸਮੇਤ ਦਰਜਨ ਦੇ ਕਰੀਬ ਘਰਾਂ ਦੇ ਪਖਾਨੇ ਬਣਾਉਣ ਦੀ ਮਨਜ਼ੂਰੀ ਮਿਲੀ ਹੈ, ਜਿਨ੍ਹਾਂ ਲਾਭਪਾਤਰੀਆਂ ਦੇ ਘਰਾਂ 'ਚ ਪਖਾਨੇ ਬਨਾਉਣ ਦਾ ਕੰਮ ਅਰੰਭ ਕਰਵਾ ਦਿੱਤਾ ਗਿਆ ਹੈ। 
ਉਨ੍ਹਾਂ ਨੇ ਦੱਸਿਆ ਕਿ ਬਾਕੀ ਰਹਿੰਦੇ ਲਾਭਪਾਤਰੀਆਂ ਦੇ ਘਰਾਂ 'ਚ ਵੀ ਜਲਦ ਹੀ ਪਖਾਨੇ ਬਣਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਵਿਧਾਇਕ ਡਾ. ਅਗਨੀਹੋਤਰੀ ਅਤੇ ਸਰਪੰਚ ਮੋਨੂੰ ਚੀਮਾ ਦੀ ਯੋਗ ਅਗਵਾਈ 'ਚ ਉਨ੍ਹਾਂ ਦੇ ਪਿੰਡ ਦੇ ਲੋਕ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਪੂਰਾ ਪੂਰਾ ਲਾਭ ਪ੍ਰਾਪਤ ਹੋ ਰਿਹਾ ਹੈ ਅਤੇ ਪਿੰਡ ਵਾਸੀ ਵਿਧਾਇਕ ਡਾ. ਅਗਨੀਹੋਤਰੀ ਵੱਲੋਂ ਸਰਕਾਰ ਪਾਸੋਂ ਦਿਵਾਈਆਂ ਜਾ ਰਹੀਆਂ ਸਹੂਲਤਾਂ ਤੋਂ ਸਤੁੰਸ਼ਟ ਹਨ। ਇਸ ਮੌਕੇ ਦਲਜੀਤ ਸਿੰਘ , ਭਜਨ ਸਿੰਘ ਫੌਜੀ, ਭੋਲਾ ਸਿੰਘ ਫੌਜੀ, ਬਲਜੀਤ ਸਿੰਘ, ਸਲਵਿੰਦਰ ਸਿੰਘ, ਮਹਿਲ ਸਿੰਘ ਆਦਿ ਹਾਜ਼ਰ ਸਨ।


Related News